ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ
ਸਕੂਲ ਸ਼ੇਰੋਂ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਆਨਲਾਈਨ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਉਨ੍ਹਾਂ ਦੱਸਿਆ ਕਿ ਸਲੋਗਨ ਲਿਖਣ ਮੁਕਾਬਲੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਵਿਦਿਆਰਥੀਆਂ ਵਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਾਂਝੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮੈਡਮ ਮਨਧੀਰ ਕੌਰ ਦੀ ਅਗਵਾਈ ਹੇਠ ਹੋਏ ਇਸ ਮੁਕਾਬਲੇ ਦੌਰਾਨ ਮਿਡਲ ਵਰਗ ਅਧੀਨ ਸਿਮਰਨਜੀਤ ਕੌਰ ਜਮਾਤ ਛੇਵੀਂ ਨੇ ਪਹਿਲਾ, ਲਵਪ੍ਰੀਤ ਸਿੰਘ ਜਮਾਤ ਅੱਠਵੀਂ ਨੇ ਦੂਜਾ ਅਤੇ ਪਰਦੀਪ ਕੌਰ ਜਮਾਤ ਛੇਵੀਂ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ ।
ਉਨ੍ਹਾਂ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਆਨਲਾਈਨ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ।ਉਨ੍ਹਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media