Monday, April 7, 2025
Breaking News

ਡਿਪਟੀ ਕਮਿਸ਼ਨਰ ਨੇ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਮੂਨਕ ਤੇ ਘੱਗਰ ਨੇੜਲੇ ਜਿਲ੍ਹੇ ਦੇ ਹੋਰ ਇਲਾਕਿਆਂ ਦਾ ਅਚਨਚੇਤੀ ਦੌਰਾ ਕਰਕੇ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜ਼ਾਂ ਦਾ ਨਿਰੀਖਣ ਕੀਤਾ।ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਾਲ ਦੀ ਘੜੀ ਘੱਗਰ ‘ਚ ਪਾਣੀ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਲੋੜ ਮੁਤਾਬਕ ਫੰਡ ਮੌਜੂਦ ਹਨ ਅਤੇ ਕਿਸੇ ਵੀ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਸਾਰੇ ਇੰਤਜ਼ਾਮ ਹਨ।ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਸਰਕਾਰ ਦੀ ਤਰਫੋਂ ਪੂਰਨ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਹਾਲ ਦੀ ਘੜੀ ਵਿੱਚ ਅਜਿਹਾ ਕੋਈ ਵੀ ਸੰਕਟ ਨਹੀਂ ਹੈ।
                 ਡਿਪਟੀ ਕਮਿਸ਼ਨਰ ਨੇ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਉਹ ਇਸ ਮਾਮਲੇ `ਤੇ ਕਿਸੇ ਵੀ ਵੇਲੇ ਪ੍ਰਸ਼ਾਸਨ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਦੁਆਰਾ ਮੁਰੰਮਤ ਪ੍ਰਕਿਰਿਆ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਜਿਹੜੇ ਨਾਜ਼ੁਕ ਸਥਾਨ ਹਨ ਉਨ੍ਹਾਂ ਦੀ ਢੁੱਕਵੀਂ ਮੁਰੰਮਤ ਸਬੰਧੀ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
                  ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਅਗੇਤੇ ਤੌਰ ’ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮ ਆਕਾਸ਼ ਬਾਂਸਲ ਸਮੇਤ ਹੋਰਨਾਂ ਅਧਿਕਾਰੀਆ ਨੂੰ ਪਿੰਡਾਂ ਦੇ ਨਿਵਾਸੀਆਂ ਨਾਲ ਲਗਾਤਾਰ ਤਾਲਮੇਲ ਰੱਖਣ ਅਤੇ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਵੀ ਕੀਤੀ।

Check Also

ਨਾਨ-ਟੀਚਿੰਗ ਐਸੋਸੀਏਸ਼ਨ ਨੇ ਨਵਨਿਯੁੱਕਤ ਮੁੱਖ ਸੁਰੱਖਿਆ ਅਫ਼ਸਰ ਹਰਵਿੰਦਰ ਸਿੰਘ ਸੰਧੂ ਦਾ ਸਨਮਾਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵਨਿਯੁੱਕਤ ਮੁੱਖ ਸੁਰੱਖਿਆ …