ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਏਸ਼ੀਆ ਦੀ ਪ੍ਰਸਿੱਧ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) ਡੀਮਡ-ਟੂ-ਬੀ ਯੂਨੀਵਰਸਿਟੀ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਇਟ ਲੌਂਗੋਵਾਲ ਵਿਖੇ ਪੋਸਟ ਗਰੈਜੂਏਟ ਅਤੇ ਪੀ.ਐਚ.ਡੀ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਦੇ ਲਈ ਸੰਸਥਾ ਵਿਖੇ 2 ਅਗਸਤ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਦੌਰਾਨ ਐਮ.ਟੈਕ ਅਤੇ ਪੀ.ਐਚ.ਡੀ ਦੇ ਜੋ ਵਿਦਿਆਰਥੀ ਇਹ ਸੰਸਥਾ ਛੱਡ ਕੇ ਆਪੋ-ਆਪਣੇ ਘਰਾਂ ਨੂੰ ਚਲੇ ਗਏ ਸੀ ਉਨ੍ਹਾਂ ਨੂੰ 1 ਅਗਸਤ ਤੋਂ ਦੁਬਾਰਾ ਸੰਸਥਾ ਵਿੱਚ ਬੁਲਾਇਆ ਜਾਵੇਗਾ।ਇਸ ਦੇ ਲਈ ਵਿਦਿਆਰਥੀਆਂ ਨੂੰ ਸੰਸਥਾ ਵਿੱਚ ਆਉਣ ਤੋਂ ਪਹਿਲਾਂ ਕਰੋਨਾ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਲਗਾਉਣੀ ਜਰੂਰੀ ਹੋਵੇਗੀ।ਗਰੈਜੂਏਟ ਅਤੇ ਹੋਰਨਾਂ ਪ੍ਰੋਗਰਾਮਾਂ ਦੇ ਲਈ ਆਨਲਾਈਨ ਕਲਾਸਾਂ ਪਹਿਲਾਂ ਦੀ ਤਰ੍ਹਾਂ ਨਿਰੰਤਰ ਚੱਲ ਰਹੀਆਂ ਹਨ ਅਤੇ ਆਫਲਾਈਨ ਕਲਾਸਾਂ ਦੇ ਲਈ ਜਦੋਂ ਵੀ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਪ੍ਰਵਾਨਗੀ ਦੇਵੇਗੀ ਤਾਂ ਬਾਕੀ ਵਿਦਿਆਰਥੀਆਂ ਨੂੰ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਪਸ ਬੁਲਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਨਵੀਂ ਵਿੱਦਿਅਕ ਪ੍ਰਣਾਲੀ ਤਹਿਤ ਜਿਲ੍ਹਾ ਪੱਧਰ ‘ਤੇ ਇੱਕ ਵਧੀਆ ਵਿੱਦਿਅਕ ਸੰਸਥਾ ਬਣਾਉਣ ਦੀ ਤਜਵੀਜ਼਼ ਹੈ, ਸਾਡੀ ਸੰਸਥਾ ਇਸ ਤਜਵੀਜ਼ ਤਹਿਤ ਸਾਰੀਆਂ ਸ਼ਰਤਾਂ ਪੂਰੀਆਂ ਕਰਦੀ ਹੈ।ਸਾਡੀ ਕਸ਼ਿਸ਼ ਹੈ ਕਿ ਸਲਾਇਟ ਡੀਮਡ-ਟੂ-ਬੀ ਯੂਨੀਵਰਸਿਟੀ ਨੂੰ ਖੁਦਮੁਖਤਿਆਰ ਯੂਨੀਵਰਸਿਟੀ ‘ਚ ਤਬਦੀਲ ਕੀਤਾ ਜਾ ਸਕੇ।ਮਾਲਵਾ ਖੇਤਰ ਦੇ ਲੋਕਾਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸੁਪਨੇ ਨੂੰ ਪੂਰਾ ਕਰਨ ਦੇ ਲਈ ਸਲਾਇਟ ਟੀਮ ਪੂਰੀ ਤਨਦੇਹੀ ਨਾਲ ਮਿਹਨਤ ਕਰ ਰਹੀ ਹੈ।
ਇਸ ਮੌਕੇ ਸੰਸਥਾ ਦੇ ਪੀ.ਆਰ.ਓ ਪ੍ਰੋ. ਅਜੈਪਾਲ ਸਿੰਘ ਵੀ ਹਾਜ਼ਰ ਸਨ।
Check Also
ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …