ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮਹਿਲਾ ਕਰਮਚਾਰੀਆਂ ਵਾਸਤੇ ‘ਤੀਆਂ` ਦੇ ਤਿਉਹਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਯੂਨੀਵਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੀਆਂ 250-300 ਦੇ ਕਰੀਬ ਮਹਿਲਾ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।ਮੁੱਖ ਮਹਿਮਾਨ ਵਜੋਂ ਪ੍ਰੋ. (ਡਾ.) ਰੈਨੂ ਭਾਰਦਵਾਜ ਡਾਇਰੈਕਟਰ ਰਿਸਰਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਹਰਪ੍ਰੀਤ ਕੌਰ ਇੰਚਾਰਜ਼ ਯੂਨੀਵਰਸਿਟੀ ਹੈਲਥ ਸੈਂਟਰ ਨੇ ਸ਼ਾਮਲ ਹੋ ਕੇ ਨਾਨ-ਟੀਚਿੰਗ ਕਰਮਚਾਰੀਆਂ ਦਾ ਮਾਣ ਵਧਾਇਆ।
ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਮੈਡਮ ਹਰਵਿੰਦਰ ਕੌਰ ਨੇ ਦੱਸਿਆ ਕਿ ਅਜੋਕੇ ਸਮੇਂ ‘ਚ ਕੋਰੋਨਾ ਵਰਗੀ ਮਹਾਂਮਾਰੀ ਦੇ ਚੱਲਦਿਆਂ ਪਿਛਲੇ ਲੰਬੇ ਸਮੇਂ ਤੋਂ ਤਿਉਹਾਰਾਂ ਦੇ ਆਯੋਜਨ ਬੰਦ ਸਨ ਅਤੇ ਅੱਜ ਇਸ ਤਿਉਹਾਰ ਦਾ ਪ੍ਰੋਗਰਾਮ ਕਰਕੇ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋਇਆ ਹੈ।ਮੁੱਖ ਮਹਿਮਾਨ ਡਾ. ਰੈਨੂੰ ਭਾਰਦਵਾਜ ਨੇ ਕਿਹਾ ਕਿ ਅੱਜ ਦੀ ਪੀੜੀ ਪੁਰਾਣੀ ਰਵਾਇਤੀ ਰਸਮਾਂ ਰਿਵਾਜ਼ਾਂ ਅਤੇ ਤਿਉਹਾਰਾਂ ਤੋਂ ਬੇਮੁੱਖ ਹੁੰਦੀ ਜਾ ਰਹੀ ਹੈ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਇਸ ਉਪਰਾਲੇ ਸਦਕਾ ਸਾਨੂੰ ਸਾਡੇ ਰਵਾਇਤੀ ਤਿਉਹਾਰਾਂ ਨਾਲ ਜੁੜੇ ਰਹਿਣ ਦਾ ਬਹੁਤ ਵਧਿਆ ਮੌਕਾ ਮਿਲਿਆ ਹੈ ।
ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜੇਹੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹੇਗਾ।ਮੈਡਮ ਪਲਵਿੰਦਰ ਕੌਰ, ਰਚਨਾ ਵਿਆਸ, ਮੈਡਮ ਕਿਰਨ ਕਾਲਿਆ, ਮਨਵਿੰਦਰ ਕੌਰ, ਮਨਿੰਦਰ ਕੌਰ, ਸੰਤੋਸ਼ ਕੁਮਾਰੀ, ਵੰਦਨਾ, ਪੂਜਾ, ਸਿੰਪੀ, ਕੁਸਮ ਨੇ ਖੁਸ਼ੀਆਂ ਦੇ ਗੀਤ ਗਾਏ।
ਇਸ ਮੌਕੇ ਜਗੀਰ ਸਿੰਘ, ਹਰਪਾਲ ਸਿੰਘ, ਸੁਖਵੰਤ ਸਿੰਘ, ਕੰਵਲਜੀਤ ਕੁਮਾਰ, ਸੁਖਵਿੰਦਰ ਸਿੰਘ ਬਰਾੜ, ਮੋਹਨਦੀਪ ਸਿੰਘ, ਪ੍ਰਿਆ ਅਨਮੋਲ, ਜ਼ਿਲੇ ਸਿੰਘ, ਰੂਪ ਚੰਦ, ਗੁਰਪ੍ਰੀਤ ਸਿੰਘ, ਸ਼ਾਮ ਲਾਲ, ਹਰਚਰਨ ਸਿੰਘ ਸੰਧੂ, ਕਰਨ ਕਲਿਆਣੀ, ਮਨਜਿੰਦਰ ਸਿੰਘ, ਅਮਰਪਾਲ ਸਿੰਘ ਗਰੋਵਰ, ਅਜੈ ਕੁਮਾਰ ਮਹਿਤਾ, ਕੁਲਜਿੰਦਰ ਸਿੰਘ ਬੱਲ ਸਮੇਤ ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …