ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਮਹਿਲਾ ਵਿੰਗ ਦੀ ਐਡੀਸ਼ਨਲ ਡਾਇਰੈਕਟਰ ਵੰਦਨਾ ਸਲੂਜਾ ਦੀ ਅਗਵਾਈ ‘ਚ ਸਥਾਨਕ ਮਾਨਸ਼ਾਹੀਆ ਕਲੋਨੀ ਵਿਖੇ ਵਾਤਾਵਰਣ ਦੀ ਸ਼ੁੱਧੀ ਅਤੇ ਸਵੱਛਤਾ ਲਈ ਰੁੱਖ ਲਗਾਏ ਗਏ।ਵਾਤਾਵਰਣ ਪ੍ਰੇਮੀ ਸ਼ਰੇਆ ਜੈਨ, ਗੀਤਾ ਜੈਨ, ਵਿਜੈ ਸ੍ਰੀ ਜੈਨ ਨੇ ਆਪਣੀ ਟੀਮ ਦੇ ਮੈਂਬਰਾਂ ਸਮੇਤ ਬੂਟੇ ਲਗਾਏ।ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਆਕਸੀਜਨ ਦੀ ਕਮੀ ਦੇ ਮੱਦੇਨਜਰ ਅਸੀਂ ਮਹਿਸੂਸ ਕੀਤਾ ਕਿ ਅੱਜ ਦੇ ਸਮੇਂ ਆਕਸੀਜਨ ਦੀ ਕਿੰਨੀ ਮਹੱਤਤਾ ਹੈ।ਆਉਣ ਵਾਲੇ ਸਮੇਂ ਦੇ ਮੱਦੇਨਜ਼ਰ ਰੱਖਦੇ ਹੋਏ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
ਇਸ ਸਮੇਂ ਅਨੁਪ੍ਰੀਤ ਕੌਰ, ਆਸ਼ੂ ਬਾਂਸਲ, ਇੰਦੂ ਜੈਨ, ਸੁਨੀਤਾ ਗੋਇਲ ਆਦਿ ਮੈਂਬਰਾਂ ਨੇ ਪ੍ਰਣ ਕੀਤਾ ਕਿ ਉਹ ਸਾਵਣ ਮਹੀਨੇ ਦੌਰਾਨ ਵੱਖ-ਵੱਖ ਜਗ੍ਹਾ ‘ਤੇ ਜਾ ਕੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨਗੇ ਅਤੇ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਵਾਉਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …