ਕਪੂਰਥਲਾ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਲੋਂ ਸਬ ਇੰਸਪੈਕਟਰਾਂ ਦੀ ਭਰਤੀ ਲਈ ਨੌਜਵਾਨਾਂ ਨੂੰ ਤਿਆਰੀ ਕਰਵਾਉਣ ਵਾਸਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਮੁਫਤ ਓਰੀਐਂਟੇਸ਼ਨ ਕਲਾਸਾਂ 26 ਜੁਲਾਈ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਰੋਜ਼ਗਾਰ ਬਿਊਰੋ ਮੁੱਖੀ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫਤ ਕੋਚਿੰਗ 26 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਤਾਂ ਜੋ ਨੌਜਵਾਨ ਲੜਕੇ ਲੜਕੀਆਂ ਪੂਰੀ ਤਿਆਰੀ ਨਾਲ ਮੁਕਾਬਲੇ ਵਿੱਚ ਭਾਗ ਲੈ ਸਕਣ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਮੁਫਤ ਕੋਚਿੰਗ ਲਈ ਪਹਿਲੀ ਓਰੀਐਂਟੇਸ਼ਨ ਕਲਾਸ 26 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਕਪੂਰਥਲਾ ਵਿਖੇ ਲੱਗੇਗੀ।ਉਨ੍ਹਾਂ ਕਿਹਾ ਕਿ ਉਮੀਦਵਾਰ ਸਿੱਧਾ ਕਲਾਸ ਵਿਚ ਆ ਕੇ ਵੀ ਕੋਚਿੰਗ ਦਾ ਲਾਭ ਲੈ ਸਕਦੇ ਹਨ।ਹੋਰ ਜਾਣਕਾਰੀ ਲਈ ਹੈਲਪਲਾਇਨ ਨੰਬਰ 98882-19247 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …