Friday, November 22, 2024

ਬਿਨਾਂ ਮਾਸਕ ਵਾਲੇ 485 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-13 ਦੇ ਕੀਤੇ ਚਲਾਨ

ਨਵਾਂਸ਼ਹਿਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 485 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 13 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                   ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਹਰ ਸਮੇਂ ਮਾਸਕ ਪਹਿਨਣ ਤੇ ਆਪਸੀ ਦੂਰੀ ਬਣਾਈ ਰੱਖਣ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …