Thursday, March 12, 2026

ਕੋਰੋਨਾ ਦੀ ਸੰਭਾਵਿਤ ਤੀਜ਼ੀ ਲਹਿਰ ਪ੍ਰਤੀ ਲੋਕਾਂ ਨੂੰ ਵਧੇਰੇ ਜਾਗਰੂਕ ਹੋਣ ਦੀ ਲੋੜ – ਡਾ. ਗੀਤਾਂਜਲੀ ਸਿੰਘ

ਐਸ.ਐਮ.ਓ ਵਲੋਂ ਲੰਗੜੋਆ ਨਾਕੇ `ਤੇ ਤਾਇਨਾਤ ਸੈਂਪਲਿੰਗ ਟੀਮ ਦੇ ਕੰਮਕਾਜ਼ ਦੀ ਸਮੀਖਿਆ

ਨਵਾਂਸ਼ਹਿਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਲਾਜ਼ਮੀ ਹੈ।ਲੰਗੜੋਆ ਨਾਕੇ `ਤੇ ਤਾਇਨਾਤ ਸੈਂਪਲਿੰਗ ਟੀਮ ਦੇ ਕੰਮਕਾਜ਼ ਦੀ ਚੈਕਿੰਗ ਸਮੇਂ ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ) ਸਿਹਤ ਬਲਾਕ ਮਜ਼ੱਫਰਪੁਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਲਾਕ ਅੰਦਰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਕੋਵਿਡ ਬਿਮਾਰੀ ਦੀ ਸੰਭਾਵਿਤ ਤੀਜ਼ੀ ਲਹਿਰ ਲਈ ਬਲਾਕ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ।
                          ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।ਮਾਸਕ ਲਾਜ਼ਮੀ ਤੌਰ `ਤੇ ਪਹਿਨਿਆ ਜਾਵੇ।ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਅਤੇ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਉਣ।
ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਹੈਲਥ ਇੰਸਪੈਕਟਰ ਸੁਲਿੰਦਰ ਬਾਂਸਲ ਸਮੇਤ ਸਿਹਤ ਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …