ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਟਰੇਡ ਐਂਡ ਇੰਡਸਟਰੀ ਐਸੋਸੀਏਸ਼ਨ ਬਾਰਡਰ ਜੋਨ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਪ੍ਰਧਾਨ ਦੀ ਅਗਵਾਈ ਹੇਠ
ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਦੀ ਏਅਰਪੋਰਟ ਐਡਵਾਈਜ਼ਰੀ ਕਮੇਟੀ ਦਾ ਮੈਂਬਰ ਨਾਮਜ਼ਦ ਹੋਣ ‘ਤੇ ਵਧਾਈ ਦਿੱਤੀ ਗਈ।
ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਵਿਖੇ ਇੱਕ ਸਾਦੇ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਟਰੇਡ ਇੰਡਸਰਟੀ ਦੇ ਜਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਪੁਜੀ, ਆਨਰੇਰੀ ਸਕੱਤਰ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਡਾ: ਸਰਬਜੀਤ ਸਿੰਘ ਛੀਨਾ, ਚੀਫ਼ ਖ਼ਾਲਸਾ ਦੀਵਾਨ ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਗੁਰਪ੍ਰੀਤ ਸਿੰਘ ਸੇਠੀ, ਪ੍ਰਵੀਨ ਗੁਪਤਾ ਸੀਨੀਅਰ ਮੀਤ ਪ੍ਰਧਾਨ, ਸਤਿੰਦਰ ਸਿੰਘ ਰੂਬੀ ਸੀਨੀਅਰ ਮੀਤ ਪ੍ਰਧਾਨ, ਰਾਜੀਵ ਜ਼ੋਸ਼ੀ ਸੀਨੀਅਰ ਮੀਤ ਪ੍ਰਧਾਨ, ਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਵਿਜੈ ਮਹਾਸ਼ਾ ਪ੍ਰਧਾਨ ਸਿਲਵਰ ਐਂਡ ਬੁਲੀਅਨ, ਮਨੀਸ਼ ਚੌਹਾਨ ਕਾਰਜਕਾਰਣੀ ਮੈਂਬਰ ਨੇ ਨਿਰਮਲ ਸਿੰਘ ਨੂੰ ਸਨਮਾਨਿਤ ਕੀਤਾ।ਉਨਾਂ ਨੇ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਏਅਰਪੋਰਟ ਦੇ ਨਿਜ਼ਾਮ ਤੇ ਕਾਰਗੁਜ਼ਾਰੀ ਵਿੱਚ ਲੋੜੀਂਦੇ ਸੁਧਾਰ ਦੀ ਉਮੀਦ ਜਤਾਉਂਦੇ ਹੋਏ ਇਸ ਨਿਯੁੱਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਪ੍ਰਿੰ: ਰਿਪੁਦਮਨ ਕੌਰ ਮਲਹੋਤਰਾ ਅਤੇ ਪ੍ਰਿੰ: ਉਰਮਿੰਦਰ ਕੌਰ (ਝਬਾਲ) ਵੀ ਮੌਜ਼ੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media