ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸਿੰਚਾਈ ਅਤੇ ਬਿਜਲੀ ਖੋਜ ਸੰਸਥਾ ਵਰਕਰ ਯੂਨੀਅਨ (ਰਜਿ:) ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਪ੍ਰਧਾਨ ਸਿੰਘ
ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਦੇ ਅਹੁੱਦੇਦਾਰਾਂ ਤੋ ਇਲਾਵਾ ਵੱਡੀ ਗਿਣਤੀ ‘ਚ ਰਿਸਰਚ ਕੇਡਰ ਦੇ ਮੁਲਾਜਮਾਂ ਨੇ ਭਾਗ ਲਿਆ।ਮੀਟਿੰਗ ਦੌਰਾਨ ਮੁਲਾਜਮਾਂ ਦੀਆਂ ਹੱਕੀ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕਰਨ ਉਪਰੰਤ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਯੂਨੀਅਨ ਆਗੂਆਂ ਜਾਰੀ ਬਿਆਨ ‘ਚ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਜਲ ਸਰੋਤ ਵਿਭਾਗ ਦੇ ਪੁਨਰਗਠਨ ਦੌਰਾਨ ਰਿਸਰਚ ਕੇਡਰ ਦੀਆਂ ਬਹੁਤ ਹੀ ਮਹੱਤਵਪੂਰਨ ਹੈਡ ਲੈਬਾਰਟਰੀ ਅਟੈਂਡੈਂਟ ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ ਹਨ।ਲੈਬਾਰਟਰੀ ਅਟੈਂਡੈਂਟ ਦੀਆਂ 75 ਪ੍ਰਤੀਸ਼ਤ ਅਸਾਮੀਆਂ ਖਤਮ ਕਰਕੇ ਜਿਥੇ ਪੰਜਾਬ ਸਰਕਾਰ ਨੇ ਮੁਲਾਜਮਾਂ ਲਈ ਗੰਭੀਰ ਸਮੱਸਿਆ ਖੜੀ ਕਰ ਦਿੱਤੀ ਹੈ, ਉਥੇ ਮਹਿਕਮੇ ਦਾ ਕੰਮ ਵੀ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਵੇਗਾ।ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਗੰਭੀਰ ਮੁਸ਼ਕਲ ਨੂੰ ਲੈ ਕੇ ਯੂਨੀਅਨ ਦਾ ਇਕ ਵਫਦ ਮੁੱਖ ਇੰਜੀਨੀਅਰ/ਪਾਲਿਸੀ ਰਿਫਾਰਮਜ਼ ਅਤੇ ਮੁੱਖ ਇੰਜੀਨੀਅਰ/ ਹੈਡਕੁਆਟਰ ਚੰਡੀਗੜ੍ਹ ਨੂੰ ਵੀ ਮਿਲਿਆ ਹੈ, ਪ੍ਰੰਤੂ ਉਹਨਾਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ।
ਉਨਾਂ ਕਿਹਾ ਕਿ ਖਤਮ ਕੀਤੀਆਂ ਗਈਆਂ ਅਸਾਮੀਆਂ ਨੂੰ ਮੁੜ ਬਹਾਲ ਕਰਵਾਉਣ ਲਈ ਯੂਨੀਅਨ ਦਾ ਇੱਕ ਉਚ ਪੱਧਰੀ ਵਫਦ ਜਲਦੀ ਹੀ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਮਿਲ ਕੇ ਉਨਾਂ ਨੂੰ ਮੰਗ ਪੱਤਰ ਸੌਂਪੇਗਾ।
ਇਸ ਮੌਕੇ ਜਨਰਲ ਸਕੱਤਰ ਗੁਰਜੀਤ ਸਿੰਘ, ਕੁਲਭੂਸ਼ਨ ਬੈਂਸ, ਅਜੇ ਕੁਮਾਰ, ਜਸਜੀਤ ਸਿੰਘ, ਮੈਡਮ ਮਧੂ ਬਾਲਾ, ਮਨਦੀਪ ਕੌਰ, ਅਮਰਦੀਪ ਸਿੰਘ, ਨਵਜੋਤ ਸਿੰਘ, ਮਨਦੀਪ ਕੌਰ, ਚਰਨ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media