Thursday, June 25, 2026

ਬਿਨਾਂ ਮਾਸਕ ਵਾਲੇ 550 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-3 ਦੇ ਕੀਤੇ ਚਲਾਨ

ਨਵਾਂਸ਼ਹਿਰ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 550 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 3 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾੳੂਨ ਅਤੇ ਨਾਈਟ ਕਰਫਿੳੂ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …