Thursday, November 5, 2026

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਦਫ਼ਤਰੀ ਸਟਾਫ ਦਾ ਸਨਮਾਨ

ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਅੱਜ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਆਪਣੇ ਦਫ਼ਤਰੀ ਅਮਲੇ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਸਮੂਹ ਦਫ਼ਤਰੀ ਸਟਾਫ ਵੱਲੋਂ ਕੋਰੋਨਾ ਕਾਲ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਕ ਟੀਮ ਦੇ ਤੌਰ ’ਤੇ ਦਫ਼ਤਰ ਦੇ ਹਰੇਕ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਲਈ ਪ੍ਰੇਰਿਤ ਕੀਤਾ।ਦਫ਼ਤਰ ਸੁਪਰਡੈਂਟ ਜਸਵਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਟਾਫ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਆਪਣਾ ਕੰਮ ਹੋਰ ਵੀ ਪ੍ਰਤੀਬੱਧਤਾ ਨਾਲ ਕਰਨ ਲਈ ਉਤਸ਼ਾਹ ਮਿਲੇਗਾ।
                  ਇਸ ਮੌਕੇ ਸੀਨੀਅਰ ਸਹਾਇਕ ਕੁਲਵਿੰਦਰ ਕੌਰ, ਬਲਵੰਤ ਰਾਏ, ਦੇਸ ਰਾਜ, ਤੇਜਿੰਦਰ ਸਿੰਘ, ਰਾਕੇਸ਼ ਰਾਏ, ਕਿਰਨ ਬਾਲਾ, ਸੁਖਪ੍ਰੀਤ ਸਿੰਘ, ਰੀਨਾ ਰਾਏ, ਮਨਪ੍ਰੀਤ ਰਾਏ, ਰਾਮ ਕੁਮਾਰ, ਜਗਦੀਸ਼ ਰਾਏ, ਚਰਨਜੀਤ ਸਿੰਘ, ਦੀਪਕ ਸਿੰਘ, ਮਨਦੀਪ ਸਿੰਘ, ਰਾਜ ਰਾਣੀ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …