Monday, July 27, 2026

ਸ਼ੈਸ਼ਨ ਜੱਜ ਵਲੋਂ ਲੋੜਵੰਦਾਂ ਨੂੰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼

ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ

ਕਪੂਰਥਲਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਕਪੂਰਥਲਾ ਦੀ ਮੀਟਿੰਗ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ।
ਜਿਲਾ ਪ੍ਰਸਾਸ਼ਨ ਵਲੋਂ ਵਰਿੰਦਰਪਾਲ ਸਿੰਘ ਐਸ.ਡੀ.ਐਮ ਕਪੂਰਥਲਾ, ਪੁਲਿਸ ਪ੍ਰਸ਼ਾਸ਼ਨ ਵਲੋਂ ਵਿਸ਼ਾਲਜੀਤ ਸਿੰਘ ਐਸ.ਪੀ (ਡਿਟੈਕਟਿਵ) ਕਪੂਰਥਲਾ, ਸ੍ਰੀ ਮਹੇਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ, ਡਾ. ਪਰਮਿੰਦਰ ਕੌਰ ਚੀਫ ਮੈਡੀਕਲ ਅਫਸਰ ਕਪੂਰਥਲਾ, ਵਿਜੈ ਕੁਮਾਰ ਡਿਪਟੀ ਸੁਪਰਡੈਂਟ ਕੇਂਦਰੀ ਜੇਲ ਕਪੂਰਥਲਾ ਅਤੇ ਸ੍ਰੀਮਤੀ ਚੇਤਨਾ ਜਿਲਾ ਅਟਾਰਨੀ ਹਾਜ਼ਰ ਸਨ।
                  ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਵਲੋਂ ਅੰਡਰ ਟਰਾਇਲ ਕੇਸਾਂ ਦੀ ਲਿਸਟ ਡਿਪਟੀ ਸੁਪਰਡੈਂਟ ਕੇਂਦਰੀ ਜੇਲ ਕਪੂਰਥਲਾ ਵਲੋਂ ਪੇਸ਼ ਕੀਤੀ ਗਈ।ਇਸ ਤੋਂ ਇਲਾਵਾ ਮਾਨਯੋਗ ਜੱਜ ਸਾਹਬ ਵਲੋਂ ਜੇਲ ਵਿੱਚ ਬੰਦ ਬਿਮਾਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਹਵਾਲਾਤੀਆਂ ਅਤੇ ਕੈਦੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਸੰਬੰਧੀ ਜਾਗਰੂਕ ਕਰਨ ਸੰਬੰਧੀ ਨਿਰਦੇਸ਼ ਦਿੱਤੇ ਗਏ।
             ਡਿਪਟੀ ਸੁਪਰਡੈਂਟ ਕੇਂਦਰੀ ਜੇਲ੍ਹ ਕਪਰਥਲਾ ਵਲੋਂ ਡਾ. ਪਰਮਿੰਦਰ ਕੌਰ ਚੀਫ ਮੈਡੀਕਲ ਅਫਸਰ ਨੂੰ 29 ਹਵਾਲਾਤੀਆਂ/ਕੈਦੀਆਂ ਦੀ ਲਿਸਟ ਮੁਹੱਈਆ ਕੀਤੀ ਗਈ, ਜੋ ਕਿ ਦੰਦਾਂ ਦੀ ਬਿਮਾਰੀ ਤੋਂ ਪੀੜਤ ਹਨ।ਡਿਪਟੀ ਸੁਪਰਡੈਂਟ ਜੇਲ ਵਲੋਂ 11 ਵੱਖ-ਵੱਖ ਬਿਮਾਰੀਆਂ ਨਾਲ ਪੀੜ੍ਹਤ ਹਵਾਲਾਤੀਆਂ ਦੀ ਲਿਸਟ ਵੀ ਡਾ. ਪਰਮਿੰਦਰ ਕੌਰ ਨੂੰ ਪੇਸ਼ ਕੀਤੀ ਜਿਨਾਂ ਦਾ ਇਲਾਜ਼ ਸੰਬੰਧਤ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਪਾਸੋਂ ਕਰਵਾਉਣ ਲਈ ਪ੍ਰਬੰਧ ਕੀਤਾ ਗਿਆ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …