Monday, July 27, 2026

ਬੱਚਿਆਂ ‘ਚ ਖੂਨ ਦੀ ਕਮੀ ਦੂਰ ਕਰਨ ਲਈ 18 ਸਾਲ ਤੱਕ ਦੇ ਬੱਚਿਆਂ ਦੀ ਅਨੀਮੀਆ ਸਕਰੀਨਿੰਗ ਜਾਰੀ

ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਚਲਾਈ ਗਈ ਹੈ।
                ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਕਪੂਰਥਲਾ ਵਲੋਂ ਜਿਲੇ ਵਿਚ 18 ਸਾਲ ਤੱਕ ਦੇ ਬੱਚਿਆਂ ਦੀ ਅਨੀਮੀਆ ਸਕਰੀਨਿੰਗ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ 0-18 ਸਾਲ ਤੱਕ ਦੇ ਉਨਾਂ ਬੱਚਿਆਂ ਦੀ ਪਛਾਣ ਕੀਤੀ ਜਾਵੇਗੀ, ਜਿਨਾਂ ਵਿੱਚ ਖੁਨ ਦੀ ਕਮੀ ਹੈ । ਉਨਾਂ ਦੱਸਿਆ ਕਿ ਇਸ ਸਰਵੇ ਨੂੰ ਕਰਵਾਉਣ ਦਾ ਉਦੇਸ਼ ਸਮੇਂ ਸਿਰ ਖੂਨ ਦੀ ਕਮੀ ਵਾਲੇ ਬੱਚਿਆਂ ਦੀ ਭਾਲ ਕਰਨੀ ਹੈ, ਤਾਂ ਜੋ ਸਮੇਂ ਸਿਰ ਉਨਾਂ ਦਾ ਇਲਾਜ ਸ਼ੁਰੂ ਹੋ ਸਕੇ।
                   ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੇ ਸਹਾਇਕ ਸਿਵਲ ਸਰਜਨ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਸਕਰੀਨਿੰਗ 20 ਅਗਸਤ ਤੱਕ ਜਾਰੀ ਰਹੇਗੀ। ਉਨਾਂ ਦੱਸਿਆ ਕਿ ਅਨੀਮੀਆ ਗ੍ਰਸਤ ਬੱਚਿਆਂ ਦਾ ਸਰਬਪੱਖੀ ਵਿਕਾਸ ਰੁੱਕ ਜਾਂਦਾ ਹੈ ਤੇ ਉਹ ਥਕਾਨ, ਕਮਜ਼ੋਰੀ, ਚਿੜਚਿੜਾਪਨ, ਅੱਖਾਂ ਅਤੇ ਸਕਿਨ ਵਿੱਚ ਪੀਲੇਪਣ, ਸਾਹ ਦੀ ਤਕਲੀਫ ਦੇ ਸ਼ਿਕਾਰ ਹੋ ਜਾਂਦੇ ਹਨ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੱਛਣ ਨਜਰ ਆਉਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਬੱਚੇ ਦੀ ਜਾਂਚ ਕਰਵਾਈ ਜਾਵੇ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …