Thursday, September 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਦਾ ਆਈ.ਸੀ.ਐਸ.ਈ ਬੋਰਡ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸਿੱਖਾਂ ਦੀ ਸ਼੍ਰੋਮਣੀ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ ਆਈ.ਸੀ.ਐਸ.ਈ ਬੋਰਡ ਵਲੋਂ ਜਾਰੀ ਕੀਤਾ ਗਿਆ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਸਕੂਲ ਦੇ ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿੱਲੋਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਚੰਗੇ ਨਤੀਜਿਆਂ ਲਈ ਵਧਾਈ ਦਿੱਤੀ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਬੈਠੇ ਸਾਰੇ 104 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ।ਉਨ੍ਹਾਂ ਦੱਸਿਆ ਕਿ 75 ਵਿਦਿਆਰਥੀਆਂ ਨੇ ਮੈਰਿਟ ਲਿਸਟ ਵਿੱਚ ਆਪਣੀ ਜਗ੍ਹਾ ਬਣਾਈ ਹੈ ਅਤੇ ਇਨ੍ਹਾਂ ਵਿੱਚੋਂ 23 ਵਿਦਿਆਰਥੀਆਂ ਨੇ 90%ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਸਕੂਲ ਦੀਆਂ ਵਿਦਿਆਰਥਣਾਂ ਸੁਰਭੀ ਅਤੇ ਅਰਸ਼ਦੀਪ ਕੌਰ ਨੇ 94.2% ਲੈ ਕੇ ਪਹਿਲਾ ਸਥਾਨ, ਅਨਮੋਲਪ੍ਰੀਤ ਕੌਰ ਨੇ 93.6% ਲੈ ਕੇ ਦੂਸਰਾ ਸਥਾਨ ਅਤੇ ਅਰਸ਼ਪ੍ਰੀਤ ਕੌਰ ਨੇ 93.4% ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …