ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਸਿੱਖਿਆ
ਅਧਿਕਾਰੀਆਂ ਅਤੇ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਜਾ ਰਹੇ ਹਨ।ਮੁੱਖ ਦਫਤਰ ਵੱਲੋਂ ਪਹਿਲੇ ਦੌਰ ‘ਚ ਜਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਵਿਭਾਗ ਦੀਆਂ ਗੁਣਾਤਮਕ ਟੀਮਾਂ ਦੇ ਮੈਂਬਰਾਂ ਦੇ ਸੈਮੀਨਾਰ ਲਗਾਉਣ ਉਪਰੰਤ ਜਿਲ੍ਹਾ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਦੇ ਸੈਮੀਨਾਰ ਲਗਾਏ ਜਾ ਰਹੇ ਹਨ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਬਤ ਦੋ ਰੋਜ਼ਾ ਟਰੇਨਿੰਗ ਦਿੱਤੀ ਜਾਣੀ ਹੈ।ਜਿਲ੍ਹੇ ਦੇ ਸੱਤ ਬਲਾਕਾਂ ਪਠਾਨਕੋਟ-1, ਪਠਾਨਕੋਟ-2, ਪਠਾਨਕੋਟ-3, ਨਰੋਟ ਜੈਮਲ ਸਿੰਘ, ਬਮਿਆਲ, ਧਾਰ-1 ਅਤੇ ਧਾਰ-2 ਵਿੱਚ ਬੀ.ਪੀ.ਈ.ਓ ਦੇ ਪ੍ਰਬੰਧਾਂ ਹੇਠ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਸ਼ੁਰੂ ਕੀਤੇ ਗਏ ਹਨ। ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਨੇ ਦੱਸਿਆ ਕਿ ਉਹਨਾਂ ਵਲੋਂ ਖੁਦ ਪਠਾਨਕੋਟ-1, ਪਠਾਨਕੋਟ-2, ਪਠਾਨਕੋਟ-3 ਅਤੇ ਧਾਰ-2 ਵਿੱਚ ਚੱਲ ਰਹੇ ਸੈਮੀਨਾਰਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਸੈਮੀਨਾਰ ਦੇ ਮਨੋਰਥ ਤੋਂ ਜਾਣੂ ਕਰਵਾਇਆ ਹੈ।
ਇਸੇ ਤਰ੍ਹਾਂ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਵਲੋਂ ਬਲਾਕ ਪਠਾਨਕੋਟ-2 ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿਖੇ ਚੱਲ ਰਹੇ ਸੈਮੀਨਾਰ ਵਿੱਚ ਸ਼ਿਰਕਤ ਕੀਤੀ।
ਜਿਲ੍ਹਾ ਕੋ-ਆਰਡੀਨੇਟਰ ‘ਪੜੋ ਪੰਜਾਬ’ ਵਨੀਤ ਮਹਾਜਨ ਨੇ ਦੱਸਿਆ ਕਿ ਪਹਿਲੇ ਗੇੜ ਦੇ ਦੋ ਰੋਜ਼ਾ ਬਲਾਕ ਪੱਧਰੀ ਟਰੇਨਿੰਗ ਸੈਮੀਨਾਰ ਵਿੱਚ ਸੱਤਾਂ ਬਲਾਕਾਂ ਦੇ 40-40 ਅਧਿਆਪਕਾਂ ਨੂੰ ਰਿਸੋਰਸ ਪਰਸਨਾਂ ਵਲੋਂ ਟਰੇਨਿੰਗ ਦਿੱਤੀ ਜਾ ਰਹੀ ਹੈ।
ਇਸ ਦੌਰਾਨ ਵੱਖ-ਵੱਖ ਬਲਾਕਾਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਿਸਮਾਂ ਦੇਵੀ, ਕੁਲਦੀਪ ਸਿੰਘ, ਰਾਕੇਸ ਠਾਕੁਰ, ਨਰੇਸ਼ ਕੁਮਾਰ, ਪੰਕਜ਼ ਅਰੋੜਾ, ਕਲਰਕ ਦਫਤਰ ਜਿਲ੍ਹਾ ਸਿੱਖਿਆ ਅਫਸਰ ਤਰੁਣ ਪਠਾਨੀਆ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਵਿਸ਼ਸਾਲ, ਪੜ੍ਹੋ ਪੰਜਾਬ ਟੀਮ ਅਤੇ ਸੀ.ਐਚ.ਟੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media