ਕਪੂਰਥਲਾ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਤੇ ਸ਼ੈਸ਼ਨ ਜੱਜ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਨੇ ਕੇਂਦਰੀ ਜੇਲ੍ਹ ਕਪੂਰਥਲਾ ਦਾ ਦੌਰਾ ਕਰਕੇ
ਕੈਦੀਆਂ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਬੰਦੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।ਉਨ੍ਹਾਂ ਨਾਲ ਸ੍ਰੀਮਤੀ ਮੋਨਿਕਾ ਲਾਂਬਾ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਪੂਰਥਲਾ, ਜਸਵੀਰ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸ੍ਰੀ ਮਹੇਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਮੌਜ਼ੂਦ ਸਨ।
ਸ਼ੈਸ਼ਨ ਜੱਜ ਵਲੋਂ ਬੰਦੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਵਿਸਥਾਰਪੂਰਵਕ ਸੁਣੀਆਂ ਗਈਆਂ।ਉਨ੍ਹਾਂ ਜੇਲ੍ਹ ਪ੍ਰਸ਼ਾਸ਼ਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੂੰ ਨਿਰਦੇਸ਼ ਜਾਰੀ ਕੀਤੇ ਕਿ ਹਰੇਕ ਲੋੜਵੰਦ ਹਵਾਲਾਤੀ ਅਤੇ ਕੈਦੀ ਨੂੰ ਮੁਫਤ ਵਕੀਲ ਦੀਆਂ ਸੇਵਾਵਾਂ ਉਪਲੱਬਧ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਵਲੋਂ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ੇ ਸੇਵਨ ਦੇ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਐਚ.ਆਈ.ਵੀ ਅਤੇ ਹੋਰ ਬਿਮਾਰੀਆਂ ਨਾਲ ਪੀੜਤ ਹਵਾਲਾਤੀਆਂ ਅਤੇ ਕੈਦੀਆਂ ਦਾ ਸੰਭਵ ਇਲਾਜ਼ ਕਰਵਾਉਣ ਲਈ ਜਿਲ੍ਹਾ ਪ੍ਰਸਾਸ਼ਨ ਅਤੇ ਜੇਲ੍ਹ ਵਿੱਚ ਤਾਇਨਾਤ ਡਾਕਟਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਉਨ੍ਹਾਂ ਵੁਮੈਨ ਬੈਰਕ ਦਾ ਦੌਰਾ ਵੀ ਕੀਤਾ ਤੇ ਔਰਤ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ।ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਚੈਕਿੰਗ ਵੀ ਕੀਤੀ।
ਇਸ ਮੌਕੇ ਬਲਜੀਤ ਸਿੰਘ ਘੁੰਮਣ, ਸੁਪਰਡੈਂਟ ਕੇਂਦਰੀ ਜੇਲ੍ਹ, ਸਾਮ ਸੁੰਦਰ ਸੁਪਰਡੈਂਟ ਵੀ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media