ਨਵਾਂਸ਼ਹਿਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਅੱਜ ਚੰਡੀਗੜ੍ਹ ਵਿਖੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ
ਵਿਕਾਸ ਗਰਗ ਨਾਲ ਉਚੇਚੇ ਤੌਰ ’ਤੇ ਮੁਲਾਕਾਤ ਕੀਤੀ ਗਈ।ਜਿਸ ਦੌਰਾਨ ਉਨ੍ਹਾਂ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਮਹਿਕਮੇ ਵੱਲੋਂ ਹਾਲ ਹੀ ਵਿਚ ਜਾਰੀ ਪੱਤਰ ਅਨੁਸਾਰ ਕੇਵਲ ਡਿਫਾਲਟਰ ਮੈਂਬਰਾਂ ਦੀ ਕਰਜ਼ਾ ਮੁਆਫ਼ੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਸਹਿਕਾਰੀ ਸਭਾਵਾਂ ਅਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਸਹਿਕਾਰੀ ਸਭਾਵਾਂ ਦੇ ਸਾਰੇ ਮੈਂਬਰਾਂ ਦੇ ਕਰਜ਼ੇ ਮੁਆਫ਼ ਕਰਨ ਲਈ ਦੁਬਾਰਾ ਪੱਤਰ ਜਾਰੀ ਕਰਨ ਦੀ ਅਪੀਲ ਕੀਤੀ।ਜਿਸ ਲਈ ਰਜਿਸਟਰਾਰ ਵੱਲੋਂ ਸਹਿਮਤੀ ਜਤਾਈ ਗਈ। ਇਸ ਤੋਂ ਇਲਾਵਾ ਵਿਧਾਇਕ ਅੰਗਦ ਸਿੰਘ ਵੱਲੋਂ ਔਨ ਫੰਡ ਸਭਾਵਾਂ ਦੇ ਕਰਜ਼ੇ ਮੁਆਫ਼ੀ ਲਈ ਵੀ ਵਿਕਾਸ ਗਰਗ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਇਹ ਮੁੱਦਾ ਵੀ ਸਰਕਾਰ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ।ਜਿੰਨਾਂ ਨੇ ਭਰੋਸਾ ਦਿਵਾਇਆ ਕਿ ਸਹਿਕਾਰੀ ਸਭਾਵਾਂ ਨਾਲ ਸਬੰਧਤ ਸਮੂਹ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media