ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਟੀਮ ਨੇ ਪ੍ਰਬੰਧਾਂ ਲਈ ਸੰਗਤਾਂ ‘ਚੋਂ ਪੰਜ ਮੈਂਬਰੀ ਨੇ ਬਣਾਈ ਕਾਰਜਕਾਰੀ ਕਮੇਟੀ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ‘ਚ ਮਰਯਾਦਾ ਦੀ ਹੋਈ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਤਿੰਨ ਮੈਂਬਰੀ ਕਮੇਟੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਪਹੁੰਚ ਕੇ ਪੜਤਾਲ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਤੇ ਇੰਚਾਰਜ਼ ਧਾਰਮਿਕ ਪੜਤਾਲਾਂ ਅਜੀਤ ਸਿੰਘ ਅਧਾਰਿਤ ਕਮੇਟੀ ਉਤਰਾਖੰਡ ਵਿਖੇ ਭੇਜੀ ਗਈ ਸੀ।ਜਿਸ ਨੇ ਸਾਰੇ ਮਾਮਲੇ ਦੀ ਪੜਤਾਲ ਕਰਦਿਆਂ ਪ੍ਰਬੰਧਕਾਂ ਦੇ ਬਿਆਨ ਦਰਜ਼ ਕੀਤੇ।ਸੰਗਤਾਂ ਦੀ ਮਨਸ਼ਾ ਅਨੁਸਾਰ ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜ਼ੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤੇ ਹਨ।ਜਿਸ ’ਤੇ ਸੰਗਤਾਂ ਵਿੱਚੋਂ ਜਰਨੈਲ ਸਿੰਘ, ਸੁਖਦੀਪ ਸਿੰਘ, ਕੁਲਦੀਪ ਸਿੰਘ, ਜਸਬੀਰ ਸਿੰਘ ਤੇ ਅਮਰਜੀਤ ਸਿੰਘ ’ਤੇ ਅਧਾਰਿਤ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਅਗਲਾ ਹੁਕਮ ਆਉਣ ਤੱਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਦੇਖੇਗੀ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਜਾਂਚ ਟੀਮ ਜਲਦ ਹੀ ਆਪਣੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੋ ਆਦੇਸ਼ ਹੋਵੇਗਾ, ਉਸ ’ਤੇ ਕਾਰਵਾਈ ਕੀਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …