ਨਵੀਂ ਦਿੱਲੀ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਂਸਦ ਗੁਰਜੀਤ ਸਿੰਘ ਔਜਲਾ ਅੱਜ ਲੋਕ ਸਭਾ ਦਾ ਅੱਜ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ ‘ਚ ਧਰਨੇ ‘ਤੇ ਬੈਠੇ ਹਨ।ਇਥੇ ਭੇਜੀ ਈਮੇਲ ਅਨੁਸਾਰ ਦੋਨਾਂ ਦੀ ਮੰਗ ਹੈ ਕਿ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਅਤੇ ਲੋਕ ਸਭਾ ਦੇ ‘ਚ ਖੁੱਲ੍ਹੀ ਬਹਿਸ ਕਰਵਾਈ ਜਾਵੇ।ਉਨ੍ਹਾਂ ਕਿਹਾ ਕਿ ਜੋ ਤਿੰਨ ਕਾਲੇ ਕਨੂੰਨ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਉਪਰ ਥੋਪ ਦਿੱਤੇ ਗਏ ਹਨ, ਉਹ ਕੇਂਦਰ ਸਰਕਾਰ ਵਾਪਸ ਲਵੇ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਕਾਨੂੰਨ ਬਣਾ ਕੇ ਲਾਗੂ ਕਰੇ। ਸੰਸਦ ਮੈਂਬਰਾਂ ਬਿੱਟੂ ਅਤੇ ਔਜਲਾ ਨੇ ਅੱਗੇ ਕਿਹਾ ਕਿ ਲੋਕ ਸਭਾ ਵਿੱਚ ਧਰਨਾ ਲਗਾਉਣ ਦਾ ਉਨ੍ਹਾਂ ਦਾ ਮੰਤਵ ਸਰਕਾਰ ਦੇ ਕੰਨਾਂ ਵਿੱਚ ਆਪਣੀ ਆਵਾਜ਼ ਪਾਉਣਾ ਹੈ, ਜੋ ਕਿ ਲੰਬੇ ਸਮੇਂ ਤੋਂ ਗੁੰਗੀ-ਬੋਲੀ ਹੋ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।
Check Also
ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …