Saturday, April 26, 2025
Breaking News

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 29 ਜੁਲਾਈ ( ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਸਟਾਫ਼ ਮੈਂਬਰਾਂ ਡਾ. ਇੰਦੂ ਸੁਧੀਰ, ਡਾ. ਅਰਵਿੰਦਰ ਕੌਰ, ਸ੍ਰੀਮਤੀ ਅੰਜੂ ਸ਼ਰਮਾ ਅਤੇ ਮਿਸ ਜੋਤਸਨਾ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ।
                 ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਰਤਮਾਨ ਸਮੇਂ ’ਚ ਸਾਡੇ ਬਜ਼ੁੱਰਗਾਂ ਦੁਆਰਾ ਦਿੱਤੇ ਗਏ ਰਸਮ ਰਿਵਾਜ਼ਾਂ ਅਤੇ ਸੱਭਿਆਚਾਰ ਦੀ ਤਰਜ਼ਮਾਨੀ ਕਰਨਾ ਅੱਜ ਦੀ ਪੀੜੀ ਲਈ ਬਹੁਤ ਜ਼ਰੂਰੀ ਹੈ, ਕਿਉਕਿ ਅੱਜ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਸਭ ਰਸਮਾਂ ਰਿਵਾਜਾਂ ਅਤੇ ਤਿਊਹਾਰਾਂ ਤੋਂ ਦੂਰ ਜਾ ਰਹੀ ਹੈ। ਇਸ ਲਈ ਕਾਲਜ ’ਚ ਸਮੇਂ ਸਮੇਂ ’ਤੇ ਸੱਭਿਆਚਾਰ ਨਾਲ ਸਬੰਧਿਤ ਤਿਉਹਾਰ ਮਨਾਏ ਜਾਂਦੇ ਹਨ, ਤਾਂ ਜੋ ਨਵੀਂ ਪੀੜੀ ਨੂੰ ਇਕ ਸੇਧ ਪ੍ਰਦਾਨ ਕਰਦੇ ਹੋਏ ਆਪਣੇ ਸੱਭਿਆਚਾਰ ਨਾਲ ਜੋੜਿਆ ਜਾ ਸਕੇ।
              ਇਸ ਦੌਰਾਨ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਲੋਕ ਗੀਤ ਅਤੇ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ।ਕਾਲਜ ’ਚ ਤੀਆਂ ਦਾ ਪੂਰਾ ਵਾਤਾਵਰਣ ਸਿਰਜਦੇ ਹੋਏ ਮਹਿੰਦੀ ਲਗਾਉਣ, ਟੱਪੇ ਗਾਉਣ ਅਤੇ ਕਿੱਕਲੀ ਪਾਉਣ ਦੇ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦੌਰਾਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਸਮੇਤ ਪੂਰਾ ਸਟਾਫ਼ ਹਾਜ਼ਰ ਸੀ।

Check Also

ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ

ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ …