ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ ‘ਦਸਤਾਰ ਗੁਰਸਿੱਖੀ ਦੀ ਨਿਸ਼ਾਨੀ ਸਿੱਖ ਦੀ ਸ਼ਾਨ’ ਬੈਨਰ ਹੇਠ ਐਤਵਰ 26 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਪਰਿਕਰਮਾਂ ਵਿੱਚ ਵੱਡੇ ਪੱਧਰ ਤੇ ‘ਦਸਤਾਰ ਬੰਦੀ ਪ੍ਰਤੀਯੋਗਿਤਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਇਥੇ ਦਿੱਤੀ। ਇਸ ਸਬੰਧੀ ਜਾਰੀ ਆਪਣੇ ਬਿਆਨ ਵੱਚ ਉਨ੍ਹਾਂ ਦਸਿਆ ਕਿ ਇਸ ਪ੍ਰਤੀਯੋਗਿਤਾ ਵਿੱਚ ਛੇ (6) ਤੋਂ ਸਤਾਰਾਂ (17) ਵਰ੍ਹਿਆਂ ਤਕ ਦੇ ਬੱਚੇ ਹਿਸਾ ਲੈ ਸਕਦੇ ਹਨ। ਉਨ੍ਹਾਂ ਹੋਰ ਦਸਿਆ ਕਿ ਇਸ ਪ੍ਰਤੀਯੋਗਿਤਾ ਦੇ ਜੇਤੂਆਂ, ਪਹਿਲੇ, ਦੂਸਰੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਦੇ ਨਾਲ ਹੀ ਹਿਸਾ ਲੈਣ ਵਾਲੇ ਸਾਰੇ ਬਚਿਆਂ ਨੂੰ ਯੋਗ ਇਨਾਮਾਂ ਨਾਲ ਸਨਮਾਨਤ ਕੀਤਾ ਜਾਏਗਾ।
Check Also
ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ …