Thursday, August 27, 2026

ਫੋਜ਼ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਕਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੁ ਹੈ।ਇਹ ਕੋਰਸ ਵਿੱਚ 23 ਅਗਸਤ 2021 ਨੂੰ ਪੰਜਾਬ ਰੈਜਿਮੈਂਟ ਸੈਂਟਰ ਰਾਮਗੜ੍ਹ ਵਿਖੇ ਰਿਲੇਸ਼ਨਸ਼ਿਪ ਅਤੇ 29 ਅਗਸਤ 2021 ਨੂੰ ਸਿਗਨਲ ਰਿਕਾਰਡ ਵਿਖੇ ਰਿਲੇਸ਼ਨਸ਼ਿਪ ਹੋਣ ਵਾਲੀ ਭਰਤੀ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਪੂਰੀ ਤਿਆਰ ਕਰਵਾਈ ਜਾਵੇਗੀ।ਇਸ ਕੋਰਸ ਲਈ ਮੱਢਲੀ ਜਾਂਚ ਪੜਤਾਲ ਸ਼ੁਰੂ ਹੈ।ਇਸ ਕੋਰਸ ਦਾ ਬੈਚ 3 ਅਗਸਤ 2021 ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਜਾਂ ਫੋਨ ਨੰਬਰ 0183-2212103, 9646351321 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …