ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸਿੱਖ ਸਿਆਸਤ ਦੇ ਗਵਾਹ ਰਹੇ ਬੀਬੀ ਮਹਿੰਦਰ ਕੌਰ ਦਾ ਅਕਾਲ ਚਲਾਣਾ ਪੰਥਕ ਹਲਕਿਆਂ ਲਈ ਵੱਡਾ ਘਾਟਾ ਹੈ। ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸੰਘਰਸ਼ਸ਼ੀਲ ਜੀਵਨ ਸਮੇਂ ਬੀਬੀ ਮਹਿੰਦਰ ਕੌਰ ਦਾ ਸਾਥ ਉਨ੍ਹਾਂ ਦੇ ਪੰਥਕ ਜਜ਼ਬੇ ਦਾ ਤਰਜ਼ਮਾਨ ਆਖਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਤਲਵੰਡੀ ਦੇ ਸਪੁੱਤਰ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਜਥੇਦਾਰ ਤਲਵੰਡੀ ਦੀਆਂ ਬੇਟੀਆਂ ਬੀਬੀ ਹਰਜੀਤ ਕੌਰ ਤੇ ਬੀਬੀ ਮਨਜੀਤ ਕੌਰ ਨਾਲ ਦੁੱਖ ਸਾਂਝਾ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਣਾਂ ‘ਚ ਨਿਵਾਸ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਬੀਬੀ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …