ਤਿਉਹਾਰ ਸਾਡੇ ਆਪਸੀ ਸਾਂਝ ਦੇ ਪ੍ਰਤੀਕ – ਛੀਨਾ
ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕੋਵਿਡ 19 ਦੇ ਮੱਦੇਨਜ਼ਰ ਕਾਲਜ ਦੇ ਫ਼ੈਕਲਟੀ ਮੈਂਬਰਾਂ ਨੇ ਸੁਹਾਵਣੇ ਮੌਸਮ ’ਚ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ ਲੈਂਦਿਆਂ ਸਾਵਣ ਰੁੱਤ ’ਤੇ ਬੋਲੀਆਂ ਪਾਈਆਂ ਅਤੇ ਸਾਉਣ ਮਹੀਨੇ ਦੀ ਖੁਸ਼ੀ ਸਾਂਝੀ ਕੀਤੀ ਗਈ।
ਪ੍ਰਿੰ: ਸੁਰਿੰਦਰ ਕੌਰ ਨੇ ਕਿਹਾ ਕਿ ਸੱਭਿਆਚਾਰਕ ਪਹਿਰਾਵਿਆਂ ’ਚ ਸਾਵਣ ਮੌਕੇ ਤੀਆਂ ਦਾ ਤਿਓਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ।ਪਰ ਕੋਰੋਨਾ ਮਹਾਮਾਰੀ ਕਾਰਨ ਕਾਲਜ ’ਚ ਵਿਦਿਆਰਥਣਾਂ ਦੀ ਆਮਦ ਨਾ ਹੋਣ ਕਾਰਨ ਸਟਾਫ਼ ਵਲੋਂ ਮਹਿੰਦੀ ਅਤੇ ਸ਼ਿੰਗਾਰ ਆਦਿ ਦੀਆਂ ਰਸਮਾਂ ਕੀਤੀਆਂ ਗਈਆਂ।
ਮੁੱਖ ਮਹਿਮਾਨ ਵਜੋਂ ਪੁੱਜੇ ਲਿਟਲ ਫ਼ਲਾਵਰ ਸਕੂਲ ਦੇ ਐਮ.ਡੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਕਾਲਜ ਸਟਾਫ਼ ਨਾਲ ਗਿੱਧਾ ਤੇ ਬੋਲੀਆਂ ਪਾਉਂਦਿਆਂ ਕਿਹਾ ਕਿ ਤਿਉਹਾਰ ਆਪਸੀ ਸਾਂਝ ਦੇ ਪ੍ਰਤੀਕ ਹੁੰਦੇ ਹਨ ਤੇ ਸਾਰਿਆਂ ਨੂੰ ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।ਕਾਲਜ ਦੇ ਸਟਾਫ਼ ਵਲੋਂ ਕੋਰੋਨਾ ਵਾਇਰਸ ਤੋਂ ਹਰੇਕ ਦੇ ਬਚਾਅ ਦੀ ਕਾਮਨਾ ਕੀਤੀ ਗਈ ਹੈ ਤਾਂ ਕਿ ਜਲਦ ਤੋਂ ਜਲਦ ਆਮ ਵਾਂਗੂੰ ਫ਼ਿਰ ਤੋਂ ਜ਼ਿੰਦਗੀ ਰਫ਼ਤਾਰ ਫੜ੍ਹ ਸਕੇ।
ਕਾਲਜ ਸਟਾਫ਼ ਨੇ ਪੀਂਘਾਂ ਝੂਟਣ, ਇਕ ਦੂਜੇ ’ਤੇ ਹਾਸਰਸ ਵਿਅੰਗ ਕੱਸਣ, ਪੰਜਾਬੀ ਗਾਇਕੀ, ਗਿੱਧਾ-ਬੋਲੀਆਂ ਨਾਲ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ’ਤੇ ਮੁਟਿਆਰਾਂ ਆਪਣੇ ਦਿਲ ਦੇ ਚਾਅ ਤੇ ਉਮੰਗਾਂ ਨੂੰ ਉਜ਼ਾਗਰ ਕਰਦੀਆਂ ਹਨ ਅਤੇ ਇਕੱਠੀਆਂ ਗਿੱਧਾ ਪਾ ਕੇ ਅਤੇ ਪੀਂਘਾਂ ਝੂਟ ਕੇ ਮੌਜ਼ਾਂ ਮਾਣਦੀਆਂ ਸਨ।
ਡਾ. ਸੁਰਿੰਦਰ ਕੌਰ ਨੇ ਸ੍ਰੀਮਤੀ ਛੀਨਾ ਨੂੰ ਫ਼ੁਲਕਾਰੀ, ਗੁਲਦਸਤਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਜਤਿੰਦਰ ਕੌਰ, ਪ੍ਰੋ: ਰਵਿੰਦਰ ਕੌਰ, ਪ੍ਰੋ: ਮਨਬੀਰ ਕੌਰ, ਡਾ. ਸੁਮਨ, ਡਾ. ਰੀਤੂ, ਮਨਦੀਪ ਗੁਲਾਟੀ, ਕਿਰਨ, ਸੁਮਿਤ, ਡਾ. ਨੀਰੂ ਤੇ ਹੋਰ ਸਟਾਫ਼ ਹਾਜ਼ਰ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …