ਬੀਬੀ ਜਗੀਰ ਕੌਰ ਨੇ ਨਵ-ਨਿਯੁਕਤ ਗ੍ਰੰਥੀ ਸਿੰਘਾਂ ਨੂੰ ਦਿੱਤੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸੇਵਾਵਾਂ ਨਿਭਾਉਣ
ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਗ੍ਰੰਥੀ ਸਿੰਘਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਟੈਸਟ ਅਤੇ ਇੰਟਰਵਿਊ ਦੇ ਆਧਾਰ ’ਤੇ 74 ਗ੍ਰੰਥੀ ਸਿੰਘਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਅੱਜ 44 ਦੇ ਕਰੀਬ ਗ੍ਰੰਥੀ ਸਿੰਘਾਂ ਨੂੰ ਨਿਯੱਕਤੀ ਪੱਤਰ ਦੇ ਦਿੱਤੇ ਗਏ ਹਨ।ਬੀਬੀ ਜਗੀਰ ਕੌਰ ਨੇ ਗ੍ਰੰਥੀ ਸਿੰਘਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਗੁਰੂ ਘਰ ਦੇ ਵਜ਼ੀਰ ਗ੍ਰੰਥੀ ਸਿੰਘ ਦੀ ਸੇਵਾ ਬਹੁਤ ਪਵਿੱਤਰ ਹੈ ਅਤੇ ਇਸ ਦੀ ਪਵਿੱਤਰਤਾ ਅਤੇ ਮਰਯਾਦਾ ਨੂੰ ਬਹਾਲ ਰੱਖਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਮੌਕੇ ਪੰਥਕ ਰਹਿਤ ਮਰਯਾਦਾ ਦੇ ਪਾਬੰਦ ਰਹਿਣਾ ਵੀ ਗ੍ਰੰਥੀ ਸਿੰਘ ਦੀ ਸੇਵਾ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਗੁਰਦੁਆਰਾ ਸਾਹਿਬਾਨ ਵਿਖੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।ਅਜਿਹੇ ਵਿਚ ਗ੍ਰੰਥੀ ਸਿੰਘ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਲਈ ਸੁਚੇਤ ਰੂਪ ਵਿਚ ਕਾਰਜ ਕਰਨ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਵੀ ਗ੍ਰੰਥੀ ਸਿੰਘਾਂ ਨੂੰ ਕਿਹਾ ਕਿ ਪੰਥਕ ਮਾਣ-ਮਰਯਾਦਾ ਅਨੁਸਾਰ ਸੇਵਾ ਸੰਭਾਲ ਅਤੇ ਆਪਣੇ ਸੇਵਾ ਸਥਾਨ ਦੇ ਆਲੇ-ਦੁਆਲੇ ਨਗਰਾਂ ਵਿੱਚ ਪ੍ਰਚਾਰ ਕਰਨ ਦੀ ਵੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਸਟੇਜ਼ ਦੀ ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਵਿਛੋਆ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਗੁਰਨਾਮ ਸਿੰਘ ਜੱਸਲ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਅਮਲਾ ਗੁਰਨਾਮ ਸਿੰਘ ਆਦਿ ਮਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media