Thursday, September 17, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੀਆਂ ਵਿਦਿਆਰਥਣਾ ਨੇ ਸੀ.ਬੀ.ਐਸ.ਈ +2 ਜਮਾਤ ਦੇ ਨਤੀਜੇ ‘ਚ ਮਾਰੀ ਬਾਜ਼ੀ

ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿੱਚ ਬਹੁਤ ਖੁਸ਼ੀ ਦਾ ਮਾਹੌਲ ਸਿਰਜਿਆ ਜਦੋਂ ਅੱਜ ਸੀ.ਬੀ.ਐਸ.ਈ +2 ਜਮਾਤ ਦੇ ਨਤੀਜੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।ਕਾਮਰਸ ਗਰੁੱਪ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਅਤੇ ਆਰਟਸ ਗਰੁੱਪ ਦੀ ਵਿਦਿਆਰਥਣ ਸ਼ੁਭਰੀਤ ਕੌਰ ਨੇ 99.2% ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਹਰਮਨਪ੍ਰੀਤ ਕੌਰ ਨੇ ਆਪਣੀ ਇਸ ਸਫਲਤਾ ਤੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਉਹ ਅੱਵਲ ਆਉਣ ਲਈ ਸ਼ੁਰੂ ਤੋਂ ਦੀ ਦਿਨ ਰਾਤ ਸਖ਼ਤ ਮਿਹਨਤ ਕਰਦੀ ਰਹੀ ਹੈ।ਸ਼ੁਭਰੀਤ ਕੌਰ ਨੇ ਕਿਹਾ ਕਿ ਉਹ ਆਈ.ਏ.ਐਸ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ।ਨਾਨ-ਮੈਡੀਕਲ ਗਰੁੱਪ ਦੀ ਟਾਪਰ ਅਸ਼ਮੀਤ ਕੌਰ ਨੇ 98.4% ਅੰਕ ਪ੍ਰਾਪਤ ਕੀਤੇ ਅਤੇ ਕਿਹਾ ਕਿ ਉਸ ਦਾ ਟੀਚਾ ਸਾਫਟਵੇਅਰ ਇੰਜੀਨੀਅਰ ਬਨਣ ਦਾ ਹੈ।ਮਨਕੀਰਤ ਕੌਰ ਨੇ ਮੈਡੀਕਲ ਗਰੁੱਪ ਵਿੱਚ 97.8% ਅੰਕ ਪ੍ਰਾਪਤ ਕੀਤੇ।ਉਹ ਡਾਕਟਰ ਬਣਨ ਦੀ ਚਾਹਵਾਨ ਹੈ ਅਤੇ ਉਹ ਗਰੀਬ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਹੈ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁੱਲ 353 ਵਿਦਿਆਰਥੀਆਂ ਵਿਚੋਂ 52 ਵਿਦਿਆਰਥੀਆਂ ਨੇ 95% ਅਤੇ ਇਸ ਤੋਂ ਉਪਰ ਅੰਕ ਹਾਸਲ ਕੀਤੇ । ਪ੍ਰਿੰਸੀਪਲ ਨੇ ਅੱਵਲ ਦਰਜ਼ੇ ‘ਚ ਆਏ ਹੋਏ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ।
                  ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਸੀ.ਬੀ.ਐਸ.ਈ ਪ੍ਰੀਖਿਆ ਵਿੱਚ 100% ਨਤੀਜੇ ਹਾਸਲ ਕਰਨ ਤੇ ਵਧਾਈ ਦਿੱਤੀ।ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਸਕੂਲ ਭਾਗ ਸਿੰਘ ਅਣਖੀ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਆਨਰੇਰੀ ਸਕੱਤਰ ਅੇਜੂਕੇਸ਼ਨਲ ਕਮੇਟੀ ਡਾ: ਐਸ.ਐਸ ਛੀਨਾ ਅਤੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਸੁਖਜਿੰਦਰ ਸਿੰਘ ਪ੍ਰਿੰਸ, ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ ਤੇ ਸ੍ਰੀਮਤੀ ਨਿਸ਼ਚਿੰਤ ਕੌਰ ਮੌਜ਼ੂਦ ਸਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …