Thursday, September 17, 2026

ਬਿਨਾਂ ਮਾਸਕ ਘੁੰਮਣ ਵਾਲੇ 744 ਦੇ ਕਰਵਾਏ ਕੋਰੋਨਾ ਟੈਸਟ, 10 ਦੇ ਕੀਤੇ ਚਲਾਣ -ਐਸ.ਐਸ.ਪੀ

ਨਵਾਂਸ਼ਹਿਰ, 30 ਜੁਲਾਈ (ਪੰਜਾਬ ਪੋਸਟ ਬਿਊੋਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪੁਲਿਸ ਵਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 744 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ। ਬਿੰਨਾਂ ਮਾਸਕ ਘੁੰਮ ਰਹੇ 10 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਉਹਨਾਂ ਵਲੋ ਜਿਲਾ ਵਾਸੀਆ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਅਤੇ ਇਸ ਘਾਤਕ ਬੀਮਾਰੀ ਨੂੰ ਹਲਕੇ ਵਿੱਚ ਨਾ ਲੈਣ।ਜਿਲਾ ਪੁਲਿਸ ਵਲੋ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ ਏ.ਐਸ.ਆਈ ਹੁਸਨ ਲਾਲ ਅਤੇ ਥਾਣਿਆਂ ਵਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਨੇ ਪੰਜਾਬ ਸਰਕਾਰ, ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …