ਅੱਠਵੀਂ ਜਮਾਤ ਦੀ ਅਰਸ਼ਦੀਪ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ
ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਸਲੋਗਨ ਮੁਕਾਬਲੇ ਆਯੋਜਿਤ ਗਏ।ਜ਼ਿਲ੍ਹਾ ਸਿੱਖਿਆ ਅਫਸਰ ਸਮਲਕੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਕਿਰਨ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਸੁਨਾਮ-2 ਦੇ ਕੋਆਰਡੀਨੇਟਰ ਜਸਵੀਰ ਕੌਰ, ਪ੍ਰਿੰਸੀਪਲ ਇਕਦੀਸ਼ ਕੌਰ ਦੀ ਨਿਗਰਾਨੀ ਹੇਠ ਸਲੋਗਨ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਆਨਲਾਈਨ ਕਰਵਾਏ ਗਏ।
ਪ੍ਰਿੰਸੀਪਲ ਇਕਦੀਸ਼ ਕੌਰ ਨੇ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਲੋਗਨ ਮੁਕਾਬਲੇ ਵਿੱਚ ਅਰਸ਼ਦੀਪ ਸਿੰਘ ਜਮਾਤ ਅੱਠਵੀਂ ਨੇ ਪਹਿਲਾ, ਕਾਜਲਪ੍ਰੀਤ ਕੌਰ ਅੱਠਵੀਂ ਜਮਾਤ ਨੇ ਦੂਸਰਾ ਅਤੇ ਵੀਰਪਾਲ ਕੌਰ ਸੱਤਵੀਂ ਕਲਾਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਬੇਮਿਸਾਲ ਦੱਸਦੇ ਹੋਏ ਬੱਚਿਆ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਸਾਰੇ ਧਰਮਾਂ ਦੇ ਲੋਕਾਂ ਲਈ ਪਿਆਰ, ਸਤਿਕਾਰ ਤੇ ਤਿਆਗ ਦੀ ਭਾਵਨਾ ਰੱਖਣ ਦੀ ਪ੍ਰੇਰਨਾ ਦਿੱਤੀ।
Punjab Post Daily Online Newspaper & Print Media