ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਦੇ ਦਿਸ਼ਾ ਨਿਰਦੇਸ਼ਾਂ
ਅਨੁਸਾਰ ਬੀ.ਕੇ.ਯੂ ਏਕਤਾ ਸਿੱਧੂਪੁਰ ਦੇ ਨੌਜਵਾਨ ਆਗੂ ਰਾਜ ਸਿੰਘ ਖਾਲਸਾ ਦੋਲੇਵਾਲ ਅਤੇ ਗੁਰਪਿਆਰ ਸਿੰਘ ਚੱਠਾ ਵਲੋਂ ਪਿੰਡਾਂ ਵਿੱਚ ਦਿੱਲੀ ਅੰਦੋਲਨ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸ ਲੜੀ ਤਹਿਤ ਇੱਕ ਮੀਟਿੰਗ ਅੱਜ ਸੁਨਾਮ ਹਲਕੇ ਦੇ ਵੱਡੇ ਪਿੰਡ ਸੇਰੋਂ ਵਿਖੇ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਰਾਜ ਸਿੰਘ ਦੋਲੇਵਾਲ ਅਤੇ ਗੁਰਪਿਆਰ ਸਿੰਘ ਚੱਠਾ ਨੇ ਕਿਸਾਨਾਂ ਤੇ ਨੌਜਵਾਨਾਂ ਨੂੰ ਦਿੱਲੀ ਅੰਦੋਲਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਹਰ ਰੋਜ਼ 200 ਕਿਸਾਨ ਦਿੱਲੀ ਸੰਸਦ ਅੱਗੇ ਆਪਣੀ ਸੰਸਦ ਚਲਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।ਪਿੰਡ ਦੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਪਿੰਡ ਸੇਰੋਂ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।
ਚੋਣ ਵਿੱਚ ਇਕਾਈ ਪ੍ਰਧਾਨ ਨਰੰਜਣ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਜਗਦੀਪ ਸਿੰਘ, ਜਨਰਲ ਸਕੱਤਰ ਪ੍ਰਦੀਪ ਸਿੰਘ, ਖਜ਼ਾਨਚੀ ਜਗਜੀਤ ਸਿੰਘ, ਪ੍ਰੈਸ ਸਕੱਤਰ ਪਰਮਜੀਤ ਸਿੰਘ, ਸਹਾਇਕ ਸਕੱਤਰ ਸ਼ਿੰਦਰਪਾਲ ਸਿੰਘ, ਸਹਾਇਕ ਖਜ਼ਾਨਚੀ ਹਰਭੋਲ ਸਿੰਘ, ਪ੍ਰਚਾਰ ਸਕੱਤਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਰਣਬੀਰ ਸਿੰਘ, ਰਾਮ ਸਿੰਘ, ਪ੍ਰੀਤਮ ਸਿੰਘ, ਮਨਕਰਨ ਸਿੰਘ, ਜਗਦੇਵ ਸਿੰਘ, ਮੈਣਾ ਸਿੰਘ, ਅੰਗਰੇਜ਼ ਸਿੰਘ, ਬੰਤਾ ਸਿੰਘ, ਸ਼ਿੰਦਰਪਾਲ ਸਿੰਘ, ਸੇਵਕ ਸਿੰਘ, ਕੁਲਵਿੰਦਰ ਸਿੰਘ ਆਦਿ ਨੂੰ ਕਾਰਜ਼ਕਾਰੀ ਮੈਂਬਰ ਚੁਣਿਆ ਗਿਆ।
ਇਸ ਮੌਕੇ ਰਾਜਿੰਦਰ ਸਿੰਘ ਨਮੋਲ, ਸਤਗੁਰ ਸਿੰਘ ਗੱਡੀ, ਲਖਵਿੰਦਰ ਸਿੰਘ ਦੋਲੇਵਾਲ, ਜਗਜੀਤ ਸਿੰਘ ਖਾਲਸਾ ਦੋਲੇਵਾਲ, ਰਣਜੀਤ ਸਿੰਘ ਮੌੜ, ਮੱਖਣ ਸਿੰਘ ਰਟੋਲ, ਰਣਜੀਤ ਸਿੰਘ ਬਿੱਲਾ ਆਦਿ ਹਾਜ਼ਰ ਸਨ ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media