ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ
ਵਿਖੇ ਅੱਜ ਦਿਨ ਸੁੱਕਰਵਾਰ ਨੂੰ ਇਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਪਲੇਸਮੈਂਟ ਕੈਂਪ ਵਿਚ ਸਤਯਮ ਮਾਈਕਰੋ ਫਾਈਨੈਸ਼ ਕੰਪਨੀ ਦੁਆਰਾ ਇੰਟਰਵਿਊ ਲਈ ਗਈ।ਇਸ ਰੋਜਗਾਰ ਮੇਲੇ ਵਿੱਚ ਕੁੱਲ 26 ਪ੍ਰਾਰਥੀਆਂ ਨੇ ਭਾਗ ਲਿਆ।ਜਿਸ ਵਿਚੋਂ 10 ਦੀ ਚੋਣ ਕੀਤੀ ਗਈ। ਜਿਕਰਯੋਗ ਹੈ ਕਿ ਇਸ ਰੋਜਗਾਰ ਮੇਲੇ ਵਿਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਘਰ-ਘਰ ਰੋਜ਼ਾਗਰ ਪੋਰਟਲ www.pgrkam.com `ਤੇ ਰਜਿਸਟ੍ਰੇਸ਼ਨ ਕੀਤੀ ਗਈ।ਕੰਪਨੀ ਦੁਆਰਾ ਆਏ ਹੋਏ ਨੁਮਾਇੰਦਿਆਂ ਵਲੋਂ ਚੁਣੇ ਗਏ ਪ੍ਰਾਥੀਆਂ ਨੂੰ ਮੋਕੇ ‘ਤੇ ਆਫਰ ਲੈਟਰ ਦਿੱਤੇ ਗਏ।
ਜਿਲ੍ਹਾ ਪਲੇਸਮੈਂਟ ਅਫਸਰ ਰਕੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਲਈ ਉਕਤ ਪੋਰਟਲ ‘ਤੇ ਰਜਿਸਟਰ ਹੋਣਾ ਚਾਹੀਦਾ ਹੈ।ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 7657825214 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media