ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਰੰਜੀਵ ਪਾਲ ਸਿੰਘ ਚੀਮਾ ਵਲੋਂ ਸਬ-ਜੇਲ੍ਹ ਪਠਾਨਕੋਟ
ਦਾ ਦੌਰਾ ਕੀਤਾ ਗਿਆ। ਸ਼ੀ ਰੰਜੀਵ ਪਾਲ ਸਿੰਘ ਚੀਮਾ ਨੇ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਹਵਾਲਾਤੀਆਂ ਨੂੰ ‘ਪਲੀ ਬਾਰਗੇਨਿੰਗ’ ਬਾਰੇ ਜਾਗਰੂਕ ਕੀਤਾ ਤਾਂ ਕਿ ਹਵਾਲਾਤੀ ਇਸ ਦਾ ਫਾਇਦਾ ਲੈ ਸਕਣ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਸੀਮਿਤ ਸਮੇਂ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media