ਪਠਾਨਕੋਟ, 31 ਜੁਲਾਈ (ਪਂਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ
ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ 06/08/2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ।
ਪਠਾਨਕੋਟ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜ਼ਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਐਸ਼.ਸੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।ਚਾਹਵਾਨ ਲੜਕੇ/ਲੜਕੀਆਂ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਤੇ ਅਧਾਰ ਕਾਰਡ ਸਮੇਤ ਸੰਪਰਕ ਕਰਕੇ 06/08/2021 ਤੱਕ ਫਾਰਮ ਭਰਵਾ ਸਕਦੇ ਹਨ।ਜਾਣਕਾਰੀ ਲਈ ਫੋਨ ਨੰ: 0186-2345454 ਅਤੇ ਮੋਬਾਇਲ ਨੰ: (9876260243) ਅਤੇ (9888252112) ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media