Sunday, July 26, 2026

ਸੇਵਾ ਮੁਕਤ ਹੋਏ ਯੂਨੀਵਰਸਿਟੀ ਦੇ ਤਿੰਨ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੱਜ ਤਿੰਨ ਕਰਮਚਾਰੀ ਸ੍ਰੀਮਤੀ ਆਸ਼ਾ ਅਰੋੜਾ ਨਿੱਜੀ ਸਹਾਇਕ, ਬਲਦੇਵ ਸਿੰਘ ਦਫਤਰੀ, ਸ੍ਰੀਮਤੀ ਵੀਰੋ ਸਫਾਈ ਕਰਮਚਾਰੀ ਸੇਵਾ ਮੁਕਤ ਹੋਏ।ਉਨ੍ਹਾਂ ਦੇ ਸਨਮਾਨ ਵਿੱਚ ਵਿਦਾਇਗੀ ਪਾਰਟੀ ਉਨ੍ਹਾਂ ਦੇ ਵਿਭਾਗਾਂ ਵਿਚ ਦਫਤਰ ਦੇ ਸਟਾਫ ਵੱਲੋਂ ਦਿੱਤੀ ਗਈ।ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਅਤੇ ਹੋਰ ਅਧਿਕਾਰੀਆਂ ਸਮੇਤ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਜਨਰਲ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਵੀ ਵਿਸ਼ੇਸ਼ ਤੌਰ ‘ਤੇ ਸਿਰਕਤ ਕੀਤੀ।ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਅਤੇ ਉਸਾਰੀ ਵਿਭਾਗ ਦੇ ਇੰਚਾਰਜ਼ ਹਰਮਿੰਦਰ ਸਿੰਘ ਟਿੰਨਾ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨਾਲ ਸਰਵਿਸ ਦੌਰਾਨ ਬਿਤਾਏ ਪਲਾਂ ਨੂੰ ਯਾਦ ਕੀਤਾ।ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਨੇ ਸੇਵਾ ਮੁਕਤ ਹੋਣ ਜਾ ਰਹੇ ਕਰਮਚਾਰੀਆਂ ਦੇ ਪਰਿਵਾਰ ਦੇ ਮੈਂਬਰਾਂ ਨੂੰ ‘ਜੀ ਆਇਆਂ’ ਕਿਹਾ।ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਆਉਣ ਵਾਲੇ ਸਮੇਂ ਲਈ ਸ਼ੁੱਭ ਕਾਮਨਾਵਾਂ ਦੇਂਦੇ ਹੋਏ ਕਿਹਾ ਕਿ ਲੋੜ ਪੈਣ ‘ਤੇ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
                      ਇਸ ਮੌਕੇ ਡਾ. ਰਾਜ਼ੇਸ ਕਾਲੀਆ, ਐਚ.ਐਸ ਭਿੰਡਰ, ਨਰੇਸ਼ ਨੰਦਨ, ਸਹਾਇਕ ਰਜਿਸਟਰਾਰ ਜਗੀਰ ਸਿੰਘ, ਬਖਸ਼ੀਸ ਸਿੰਘ, ਸ੍ਰੀਮਤੀ ਬਲਜੀਤ ਕੌਰ ਸਮੇਤ ਹੋਰ ਯੂਨੀਵਰਸਿਟੀ ਕਰਮਚਾਰੀ ਹਾਜ਼ਰ ਸਨ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …