Thursday, August 27, 2026

ਡੀ.ਸੀ ਵੱਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਰਹੇਗੀ ਯਾਦ- ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਦੇ ‘ਮਿਸ਼ਨ ਫ਼ਤਿਹ’ ਤਹਿਤ ਹੋਏ ਇਸ ਸਨਮਾਨ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ।ਕੋਰੋਨਾ ਖਿਲਾਫ਼ ਜੰਗ ਵਿਚ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਪਠਲਾਵਾ ਵਿੱਚ ਸੂਬੇ ਦਾ ਪਹਿਲਾ ਕੋਵਿਡ ਕੇਸ ਸਾਹਮਣੇ ਆਇਆ ਸੀ।ਸਭਨਾਂ ਦੇ ਸਹਿਯੋਗ ਨਾਲ ਜਿਸ ਤਰ੍ਹਾਂ ਨਾਲ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕੀਤਾ ਗਿਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੇ ਇਸ ਔਖੀ ਘੜੀ ਵਿਚੋਂ ਸੂਬੇ ਨੂੰ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਆਪਣੇ ਮਿਹਨਤੀ ਤੇ ਪ੍ਰਤੀਬੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬਦੌਲਤ ਜ਼ਿਲ੍ਹਾ ਇਸ ਵੇਲੇ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ।
                 ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਠੱਲਣ ‘ਚ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਅਤੇ ਪੁਲਿਸ ਵਿਭਾਗ ਵੱਲੋਂ ਬਿਹਤਰੀਨ ਆਪਸੀ ਤਾਲਮੇਲ ਨਾਲ ਕੋਵਿਡ-19 ਮਰੀਜ਼ਾਂ ਦੇ ਇਲਾਜ਼, ਟ੍ਰੇਸਿੰਗ, ਟੈਸਟਿੰਗ, ਹੋਮ ਆਈਸੋਲੇਸ਼ਨ, ਵੈਕਸੀਨੇਸ਼ਨ ਅਤੇ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ।
                ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਅਤੇ ਸਹਾਇਕ ਕਮਿਸ਼ਨਰ ਅਨਿਲ ਗੁਪਤਾ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …