Sunday, September 20, 2026

ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੈਂਟਰਲ ਖਾਲਸਾ ਯਤੀਮਖਾਨਾ ਦੇ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ, ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈੈਕਟਰ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਸੁਪਰਡੈਂਟ ਪ੍ਰਿੰਸੀਪਲ ਜਸਵਿੰਦਰ ਕੌਰ ਮਾਹਲ, ਧਰਮ ਪ੍ਰਚਾਰ ਕਮੇਟੀ ਦੇ ਗੁਰਚਰਨ ਸਿੰਘ ਘਰਿੰਡਾ ਆਦਿ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।ਭਾਗ ਸਿੰਘ ਅਣਖੀ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੇ ਸੈਂਟਰਲ ਖ਼ਾਲਸਾ ਯਤੀਮਖਾਨਾ ਵਿੱਚ 1907 ਤੋਂ 1919 ਤੱਕ ਰਹਿ ਕੇ ਵਿਦਿਆ ਪ੍ਰਾਪਤ ਕੀਤੀ।ਉਹਨਾਂ ਨੇ ਜਲਿਆਂ ਵਾਲਾ ਬਾਗ ਦੇ ਨਰਸੰਹਾਰ ਵੇਲੇੇ ਸ਼ਹੀਦਾਂ ਦੀਆਂ ਲਾਸ਼ਾਂ ਦਾ ਸਸਕਾਰ ਕੀਤਾ।ਇਹਨਾਂ ਦੇ ਨਾਲ ਸ਼ੈਂਟਰ ਖ਼ਾਲਸਾ ਯਤੀਮਖਾਨਾ ਦੇ ਚਾਰ ਹੋਰ ਬੱਚੇ ਸ਼ਾਮਲ ਸਨ।ਉਨ੍ਹਾਂ ਨਿਹੱਥੇ ਲੋਕਾਂ ‘ਤੇ ਅੰਗਰੇਜ਼ ਸਰਕਾਰ ਦੇ ਇਸ ਤਰਾਂ ਦੇ ਜ਼ੁਲਮ ਵੇਖ ਕੇ ਕ੍ਰਾਂਤੀਕਾਰੀ ਬਣ ਕੇ ਬਦਲਾ ਲੈਣ ਦੀ ਠਾਣ ਲਈ। ਉਨਾਂ ਨੇੇ 21 ਸਾਲ ਬਾਅਦ ਜਨਰਲ ਓਡਵਾਇਰ ਨੂੰ ਮਾਰ ਕੇ ਇਸ ਕਤਲੇਆਮ ਦਾ ਬਦਲਾ ਲਿਆ। ਉਨ੍ਹਾਂ ਬੱਚਿਆਂ ਨੂੰ ਭਾਰਤ ਦੇ ਇਸ ਮਹਾਨ ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …