ਅੰਮ੍ਰਿਤਸਰ 1 ਅਗਸਤ (ਸੁਖਬੀਰ ਸਿੰਘ) -ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ 2 ਅਗਸਤ ਤੋ ਸਾਰੀਆਂ ਜਮਾਤਾਂ ਦੇ ਸਕੂਲ ਖੁੱਲ ਰਹੇ ਹਨ ਅਤੇ
ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਸਕੂਲਾਂ ਵਿੱਚ ਦਾਖਲਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਕੂਲ ਵਿੱਚ ਪ੍ਰਵੇਸ਼ ਕਰਨ ਸਮੇਂ ਬੱਚਿਆਂ ਨੂੰ ਮਾਸਕ ਲਗਾਉਣਾ ਜ਼ਰੂਰੀ ਹੋਵੇਗਾ ਅਤੇ ਬੱਚਿਆਂ ਦੇ ਮਾਤਾ ਪਿਤਾ ਦੀ ਸਹਿਮਤੀ ਹੋਣ ‘ਤੇ ਹੀ ਸਕੂਲ ਵਿੱਚ ਦਾਖਲਾ ਦਿੱਤਾ ਜਾਵੇਗਾ।ਉਨਾਂ੍ਹ ਕਿਹਾ ਕਿ ਜਿਹੜੇ ਬੱਚੇ ਅਜੇ ਸਕੂਲ ਨਹੀ ਆਉਣਾ ਚਾਹੁੰਦੇ, ਉਨਾਂ ਨੂੰ ਆਨਲਾਈਨ ਹੀ ਪੜਾਇਆ ਜਾਵੇਗਾ।ਸੋਨੀ ਨੇ ਕਿਹਾ ਕਿ ਸਕੂਲਾਂ ਦੇ ਸਟਾਫ ਨੂੰ ਵੈਕਸੀਨ ਲੈਣੀ ਜ਼ਰੂਰੀ ਹੋਵੇਗੀ ਤਾਂ ਹੀ ਉਨ੍ਹਾਂ ਨੂੰ ਵੀ ਸਕੂਲ ਵਿੱਚ ਆਉਣ ਦੀ ਆਗਿਆ ਦਿੱਤੀ ਜਾਵੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media