ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਕੋਵਿਡ-19 ਦੀਆਂ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦਿਆਂ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਸੰਸਥਾ ਦੇ ਸਟਾਫ ਮੈਂਬਰਾਂ, ਸਿਖਿਆਰਥਣਾਂ ਅਤੇ ਇਲਾਕਾ ਵਾਸੀਆਂ ਵੱਲੋਂ ਭਰਪੂਰ ਲਾਭ ਉਠਾਇਆ ਗਿਆ। ਸੰਸਥਾ ਦੇ ਪ੍ਰਿੰਸੀਪਲ ਰਸ਼ਪਾਲ ਚੰਦੜ ਨੇ ਦੱਸਿਆ ਕਿ ਇਸ ਕੈਂਪ ਵਿਚ 241 ਲਾਭਪਾਤਰੀਆਂ ਨੇ ਪਹਿਲੀ ਅਤੇ ਦੂਜ਼ੀ ਡੋਜ਼ ਲਗਵਾਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਮੁੱਚੀ ਸੰਸਥਾ ਨੂੰ ਸੈਨੀਟਾਈਜ਼ ਵੀ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ’ਤੇ ਮੁਕੰਮਲ ਫ਼ਤਿਹ ਹਾਸਲ ਕਰਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ।ਉਨ੍ਹਾਂ ਇਸ ਕੈਂਪ ਲਈ ਸਿਵਲ ਹਸਪਤਾਲ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
ਇਸ ਮੌਕੇ ਚੇਅਰਮੈਨ ਜੋਗਾ ਸਿੰਘ, ਸੰਸਥਾ ਦਾ ਸਟਾਫ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …