ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜ਼ੀਹ – ਸਿਵਲ ਸਰਜਨ
ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਆਪਣਾ ਆਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਮਲੇਰਕੋਟਲਾ ਜ਼ਿਲ੍ਹੇ ਦੇ ਪਹਿਲੇ ਸਿਵਲ ਸਰਜਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਵਿਖੇ ਬਤੌਰ ਡਿਪਟੀ ਡਾਇਰੈਕਟਰ ਅਤੇ ਜਲੰਧਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਡਾ. ਗੁਰਿੰਦਰਬੀਰ ਕੌਰ ਦੇ ਪਤੀ ਅਤੇ ਸਾਬਕਾ ਸਿਵਲ ਸਰਜਨ ਡਾ. ਬਲਬੀਰ ਸਿੰਘ ਅਤੇ ਸਾਬਕਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜ ਰਾਣੀ ਵੀ ਮੌਜ਼ੂਦ ਸਨ।
ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਪੀ.ਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੂੰ ‘ਜੀ ਆਇਆ’ ਕਹਿੰਦਿਆਂ ਸਮੁੱਚੇ ਸਟਾਫ ਵਲੋਂ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਜਿਲ੍ਹੇ ਵਿੱਚ ਨਿੱਘਾ ਸੁਆਗਤ ਕੀਤਾ।
ਆਪਣਾ ਅਹੁੱਦਾ ਸੰਭਾਲਣ ਉਪਰੰਤ ਸਿਵਲ ਸਰਜਨ ਗੁਰਿੰਦਰਬੀਰ ਕੌਰ ਨੇ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ