Sunday, December 22, 2024

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਦੇ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਕਾਰਜ਼ ਦੀ ਕਰਵਾਈ ਸ਼ੁਰੂਆਤ

ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਦੋ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ।ਇਸ ਦੌਰਾਨ ਉਨ੍ਹਾਂ ਸਕੂਲ ਦਾ ਨਿਰੀਖਣ ਕਰਦਿਆਂ ਵਿੱਦਿਆ ਦੇ ਮਿਆਰ ਅਤੇ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਐਸ.ਏ) ਦੀਆਂ ਟ੍ਰੇਨਿੰਗਾਂ ਸਬੰਧੀ ਸਟਾਫ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਸਟਾਫ ਨੂੰ ਸਕੂਲ ਕੈਂਪਸ ਅਤੇ ਆਲੇ-ਦੁਆਲੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਚੌਗਿਰਦੇ ਨੂੰ ਹਰਿਆ-ਭਰਿਆ ਰੱਖਿਆ ਜਾ ਸਕੇ।ਉਨ੍ਹਾਂ ਪਿੰਡ ਦੇ ਸਰਪੰਚ ਅਤੇ ਹੋਰਨਾਂ ਪਤਵੰਤਿਆਂ ਨੂੰ ਸਕੂਲ ਦੀ ਤਰੱਕੀ ਅਤੇ ਸੁਰੱਖਿਆ ਲਈ ਸਹਿਯੋਗ ਦੀ ਅਪੀਲ ਕੀਤੀ।
                  ਇਸ ਮੌਕੇ ਲੈਕਚਰਾਰ ਬਲਵਿੰਦਰ ਦੌਰ, ਸੋਨੀਆ ਗਰਗ, ਪ੍ਰਵੀਨ ਕੁਮਾਰੀ, ਅੰਕੁਰ ਕੁਮਾਰ, ਦਵਿੰਦਰ ਸਿੰਘ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …