ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ `ਤੇ ਹੈ ਅਤੇ ਇਸੇ
ਕੜੀ ਤਹਿਤ ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਵੀ ਜੱਬੋਵਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਯੋਗ ਵਿਅਕਤੀਆਂ ਦਾ ਕੋਵਿਡ ਰੋਕੂ ਟੀਕਾਕਰਨ ਕੀਤਾ ਗਿਆ।
ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਬਲਾਕ ਮੁਜੱਫਰਪੁਰ ਅਧੀਨ 18 ਸਾਲ ਤੋਂ ਵੱਧ ਉਮਰ ਦੇ ਕੁੱਲ 335 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ।ਬਲਾਕ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਜਿਸ ਦਾ ਲੋਕਾਂ ਨੂੰ ਲਾਹਾ ਲੈਣਾ ਚਾਹੀਦਾ ਹੈ।ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ।ਡਾ. ਸਿੰਘ ਨੇ ਇਸ ਮੌਕੇ ਬਲਾਕ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਖੁਦ ਵੀ ਵੈਕਸੀਨ ਲਗਵਾਉਣ ਤੇ ਅੱਗੇ ਹੋਰਨਾਂ ਨੂੰ ਵੀ ਵੱਧ ਤੋਂ ਵੱਧ ਵੈਕਸੀਨ ਲਗਵਾਉਣ ਲਈ ਪ੍ਰੇਰਨ।
ਇਸ ਨਾਲ ਜਿਥੇ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ‘ਚ ਮਦਦ ਮਿਲੇਗੀ, ਉਥੇ ਕਰੋਨਾ ਦੀ ਸੰਭਾਵਿਤ ਤੀਜ਼ੀ ਲਹਿਰ ਆਈ ਤਾਂ ਉਸ ਦਾ ਵੀ ਟਾਕਰਾ ਮਜ਼ਬੂਤੀ ਨਾਲ ਕੀਤਾ ਜਾ ਸਕੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media