Monday, December 23, 2024

ਠੇਕਾ ਮੁਲਾਜ਼ਮਾਂ ਨੇ ਸੁਨਾਮ ‘ਚ ਮੁੱਖ ਮੰਤਰੀ ਖਿਲਾਫ਼ ਕੀਤਾ ਪ੍ਰਦਰਸ਼ਨ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਨਾਮ ਵਿਖੇ ਸ਼ਹੀਦੀ ਯਾਦਗਾਰ ਦਾ ਉਦਘਾਟਨ ਕਰਨ ਆਉਣ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਕਾਲੀਆਂ ਝੰਡੀਆਂ ਦਿਖਾਈ ਜਾਣੀਆਂ ਸਨ। ਪਰ ਮੁੱਖ ਮੰਤਰੀ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵਰਕਰਾਂ ਨੂੰ ਦੇਖਦੇ ਹੋਏ ਆਪਣਾ ਰੂਟ ਬਦਲ ਲਿਆ।ਉਹਨਾਂ ਨਾਲ ਕੈਬਨਿਟ ਮੰਤਰੀ ਵੀ ਸਨ।
                 ਠੇਕਾ ਪ੍ਰਣਾਲੀ ਰਾਹੀਂ ਕੰਮ ਕਰਦੇ ਠੇਕਾ ਮੁਲਾਜਮਾਂ ਨੂੰ ਪੱਕਾ ਨਾ ਕਰਨ ਅਤੇ ਵੈਲਫੇਅਰ ਐਕਟ 2016 ਨੂੰ ਤੋੜ ਕੇ ਇਨਲਿਸਟਮੈਂਟ, ਆਊਟਸੋਰਸਿੰਗ, ਕੰਪਨੀਆਂ ਤੇ ਠੇਕਾ ਪ੍ਰਣਾਲੀ ਆਦਿ ਕੈਟਾਗਿਰੀਆਂ ਨੂੰ ਐਕਟ ਵਿਚੋਂ ਬਾਹਰ ਕਰਨ ਦੇ ਕਾਰਨ ਹਲਕਾ ਇੰਚਾਰਜ਼ ਸੁਨਾਮ ਤੇ ਪ੍ਰਮੁੱਖ ਸਕੱਤਰ ਦਾ ਵਿਰੋਧ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਗਿਆ।ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਰਣਧੀਰ ਸਿੰਘ, ਸੰਜੀਵ ਕਾਕੜਾ, ਚਮਕੌਰ ਸਿੰਘ , ਚਰਨਜੀਤ ਸਿੰਘ, ਪਰਦੀਪ ਕੁਮਾਰ ਚੀਮਾ, ਮਿਲਖਾ ਸਿੰਘ ਬਰਨਾਲਾ ਆਦਿ ਨੇ ਕੈਪਟਨ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ।ਪਰ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜਮਾਂ ਨੂੰ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਰੈਗੂਲਰ ਨਹੀਂ ਕੀਤਾ।
                   ਮੋਰਚੇ ਦੇ ਸੂਬਾਈ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ, ਆਊਟਸੋਰਸਿੰਗ, ਕੰਪਨੀਆਂ, ਇਨਲਿਸਟਮੈਂਟ ਆਦਿ ਕੈਟੇਗਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ।ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਅਤੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀ ਨੀਤੀ ਰੱਦ ਕੀਤੀ ਜਾਵੇ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …