ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਓੁਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਭਾਰਤ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬੇਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀ ਫਾਈਨਲ ਵਿਚ ਜਗ੍ਹਾ ਬਣਾਈ ਹੈ ਅਤੇ ਇਸ ਵਿਚ ਖ਼ਾਸ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਹਾਕੀ ਦੀਆਂ ਦੋਵੇਂ ਟੀਮਾਂ ਅਗਲੇ ਮੈਚਾਂ ਵਿਚ ਵੀ ਜਿੱਤ ਪ੍ਰਾਪਤ ਕਰਕੇ ਦੇਸ਼ ਦਾ ਨਾਂ ਉੱਚਾ ਕਰਨਗੀਆਂ।ਬੀਬੀ ਜਗੀਰ ਕੌਰ ਨੇ ਬੈਡਮਿੰਟਨ ਵਿਚ ਪੀ.ਵੀ ਸਿੰਧੂ ਨੇ ਕਾਂਸੀ ਦਾ ਮੈਡਲ ਜਿੱਤਣ ਦੇ ਨਾਲ-ਨਾਲ ਡਿਸਕਸ ਥਰੋ ਵਿਚ ਕਮਲਪ੍ਰੀਤ ਕੌਰ ਵੱਲੋਂ ਪ੍ਰਾਪਤੀਆਂ ਨੂੰ ਸਲਾਹਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …