Monday, October 12, 2026

ਮਾਂ ਦਾ ਪਹਿਲਾ ਗਾੜਾ ਦੁੱਧ ਬੱਚੇ ਲਈ ਅਨਮੋਲ ਤੋਹਫ਼ਾ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਅੱਜ ਵਿਸ਼ਵ ਬ੍ਰੈਸਟ ਫੀਡਿਗ ਹਫਤੇ ਤਹਿਤ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਤੇ ਨਵੀਆਂ ਮਾਵਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।
             ਸਿਹਤ ਵਿਭਾਗ ਵਲੋਂ ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਬ੍ਰੈਸਟ ਫੀਡਿੰਗ ਹਫ਼ਤਾ ਮਨਾਇਆ ਜਾਂਦਾ ਹੈ।ਇਸ ਸਾਲ ਵਿਸ਼ਵ ਬ੍ਰੈਸਟ ਫੀਡਿੰਗ ਹਫ਼ਤੇ ਦਾ ਥੀਮ “ਬ੍ਰੈਸਟਫੀਡਿੰਗ ਨੂੰ ਸੁਰੱਖਿਅਤ ਕਰਨਾ : ਇਕ ਸਾਂਝੀ ਜ਼ਿੰਮੇਵਾਰੀ” ਹੈ।
             ਡਾ. ਗੀਤਾਂਜਲੀ ਸਿੰਘ ਨੇ ਵਿਸ਼ਵ ਬ੍ਰੈਸਟਫੀਡਿੰਗ ਹਫ਼ਤੇ ਨੂੰ ਸਮਰਪਿਤ ਆਪਣੇ ਸੰਦੇਸ਼ ਵਿੱਚ ਕਿਹਾ ਕਿ ਮਾਂ ਦਾ ਪਹਿਲਾ ਗਾੜਾ ਦੁੱਧ ਬੱਚੇ ਲਈ ਇਕ ਕਿਸਮ ਦਾ ਪਹਿਲਾ ਟੀਕਾ ਹੁੰਦਾ ਹੈ, ਜੋ ਕਿ ਉਸ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ।ਇਸ ਨੂੰ ਕੋਲੈਸਟ੍ਰੋਮ ਕਿਹਾ ਜਾਂਦਾ ਹੈ ਜੋ ਬੱਚੇ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਦਿੰਦਾ ਹੈ ਤੇ ਬੱਚਾ ਤੰਦਰੁਸਤ ਰਹਿੰਦਾ ਹੈ।
                   ਡਾ. ਸਿੰਘ ਨੇ ਕਿਹਾ ਕਿ ਜਣੇਪੇ ਤੋਂ ਬਾਅਦ 6 ਮਹੀਨੇ ਤੱਕ ਬੱਚਿਆਂ ਨੂੰ ਕੇਵਲ ਮਾਂ ਦਾ ਦੁੱਧ ਹੀ ਦਿੱਤਾ ਜਾਵੇ।ਮਾਂ ਦਾ ਦੁੱਧ ਅੰਮ੍ਰਿਤ ਹੈ ਅਤੇ ਕੁਦਰਤ ਵਲੋਂ ਨਵਜ਼ੰਮੇ ਬੱਚੇ ਲਈ ਅਨਮੋਲ ਤੋਹਫ਼ਾ ਹੈ।ਇਹ ਮਾਵਾਂ ਲਈ ਵੀ ਲਾਭਦਾਇਕ ਹੁੰਦਾ ਹੈ।ਮਾਂ ਦਾ ਬੱਚੇ ਨੂੰ ਦੁੱਧ ਪਿਲਾਉਣ ਨਾਲ ਛਾਤੀ ਦੇ ਕੈਂਸਰ ਹੋਣ ਦਾ ਖਤਰਾ ਵੀ ਘਟ ਜਾਂਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …