Tuesday, September 8, 2026

ਜ਼ਿਲ੍ਹੇ ਦੀ ਇੰਡਸਟਰੀ ਨੂੰ ਮੁੜ ਲਿਆਂਦਾ ਜਾਵੇਗਾ ਲੀਹਾਂ ‘ਤੇ – ਸੋਨੀ

ਉਦਯੋਗਪਤੀਆਂ ਨੇ ਸੋਨੀ ਨੂੰ ਮੁਸ਼ਕਲਾਂ ਸਬੰਧੀ ਦਿੱਤਾ ਮੈਮੋਰੰਡਮ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਮਿਲਣ ਆਏ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨਾਂ੍ਹ ਦੇ ਨਾਲ ਹੈ ਅਤੇ ਉਹ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਉਨਾਂ੍ਹ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ ਕਰਨਗੇ।ਸੋਨੀ ਨੇ ਕਿਹਾ ਕਿ ਉਨਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਮਿਥੇ ਸਮੇਂ ਦੇ ਅੰਦਰ ਅੰਦਰ ਕੀਤਾ ਜਾਵੇਗਾ।ਬਾਰਡਰ ਰੇਂਜ ਦੇ ਜਿਲ੍ਹਿਆਂ ਵਿੱਚ ਪੈਂਦੀ ਇੰਡਸਟਰੀ ਨੂੰ 1965 ਤੇ 1971 ਦੀਆਂ ਜੰਗਾਂ ਦੌਰਾਨ ਅਤੇ ਫਿਰ ਅੱਤਵਾਦ ਦੌਰਾਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।ਮੁੱਖ ਮੰਤਰੀ ਪੰਜਾਬ ਰਾਜ ਦੀ ਇੰਡਸਟਰੀ ਨੂੰ ਹਰ ਪੱਖੋਂ ਖੁਸ਼ਹਾਲ ਵੇਖਣਾ ਚਾਹੁੰਦੇ ਹਨ ਅਤੇ ਇਸ ਲਈ ਲਗਾਤਾਰ ਯਤਨਸ਼ੀਲ ਹਨ।ਜਿਲ੍ਹੇ ਦੀ ਇੰਡਸਟਰੀ ਨੂੰ ਮੁੜ ਲੀਹਾਂ ਤੇ ਲਿਆਂਦਾ ਜਾਵੇਗਾ ਅਤੇ ਇਸ ਸਬੰਧੀ ਸਰਕਾਰ ਕਈ ਨਵੀਆਂ ਯੋਜਨਾਵਾਂ ਲਿਆ ਰਹੀ ਹੈ।ਸਰਕਾਰ ਨੇ ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆ ਕੇ ਉਨਾਂ ਨੂੰ ਕਾਫੀ ਰਾਹਤ ਦਿੱਤੀ ਹੈ।ਸੋਨੀ ਨੇ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਦੂਸ਼ਣ ਵਿਭਾਗ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਜੋ ਵੀ ਮੁਸ਼ਕਲਾਂ ਹਨ ਨੂੰ ਤੁਰੰਤ ਦੂਰ ਕੀਤਾ ਜਾਵੇਗਾ।
               ਅੰਮ੍ਰਿਤਸਰ ਟੈਕਸਟਾਈਲ ਪ੍ਰੋਸੈਸਰ ਐਸੋਸੀਏਸ਼ਨ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ਰਮਾ ਕੁੱਕੂ ਦੀ ਅਗਵਾਈ ‘ਚ ਇੱਕ ਵਫ਼ਦ ਨੇ ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਸੋਨੀ ਨੂੰ ਇਕ ਵੀ ਮੈਮੋਰੰਡਮ ਦਿੱਤਾ।
                 ਇਸ ਮੌਕੇ ਸੁਰਿੰਦਰ ਕੁਮਾਰ, ਰਾਮ ਸ਼ਰਨ, ਕਮਲ ਡਾਲਮੀਆ, ਯੋਗੇਸ਼ ਕਪੂਰ, ਅਸ਼ਵਨੀ ਕੁਮਾਰ ਪੱਪੂ, ਰਾਜੀਵ ਸ਼ਰਮਾ, ਕੁਲਭੂਸ਼ਣ ਕੁਮਾਰ, ਰਾਕੇਸ਼ ਕੁਮਾਰ, ਅਮਿਤ ਸੇਠੀ, ਪਰਮਜੀਤ ਸਿੰਘ ਚੋਪੜਾ, ਰਾਜੇਸ਼ ਕਪੂਰ, ਅਵਿਨਾਸ਼ ਮਹਾਜਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਉਦਯੋਗਪਤੀ ਹਾਜ਼ਰ ਸਨ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …