ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ
ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ’ਚ ਜਿਸ ਸੂਝ, ਸਿਆਣਪ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ।ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁੱਧੀਮਾਨਤਾ ਤੇ ਆਤਮ ਗਿਆਨ ’ਚ ਕੋਈ ਬਾਧਾ ਨਹੀਂ ਹੈ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ਼ ਕਰਨੇ ਚਾਹੀਦੇ ਹਨ।
ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਸਿੱਖ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਜੀ ਨੇ ਦੁੱਖੀਆਂ, ਬਿਮਾਰਾਂ ਦੀ ਦਿਨ-ਰਾਤ ਸਹਾਇਤਾ ਕੀਤੀ, ਸੰਗਤਾਂ ਦੇ ਦਸਵੰਧ ਤੇ ਭੇਟਾ ਨੂੰ ਇਸ ਲਈ ਵਰਤਿਆ।ਇਸੇ ਲਈ ਤਾਂ ਦਸ਼ਮੇਸ਼ ਪਿਤਾ ਜੀ ਨੇ ਫੁਰਮਾਇਆ ਹੈ
‘ਸ੍ਰੀ ਹਰਿਕਿ੍ਰਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ’।
ਉਨਾਂ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਉਕਤ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਮੈਂਬਰ ਪਰਮਜੀਤ ਸਿੰਘ ਬੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media