Friday, April 17, 2026

ਕਿਸਾਨ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਰੀ ਖ਼ਰੀਦਣ ਵਾਸਤੇ ਦਰਖਾਸਤਾਂ 4 ਅਗਸਤ ਤੱਕ – ਡੀ.ਸੀ

ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਵਾਲੀਆਂ ਮਸ਼ੀਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਪਾਸੋਂ 50 ਅਤੇ 80 ਫੀਸਦ ਉਪਦਾਨ ’ਤੇ ਖ਼ਰੀਦ ਕਰਨ ਲਈ 4 ਅਗਸਤ 2021 ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ।
                 ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਸਿਰਫ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰਡਿਊਸਰ ਆਰਗੇਨਾਈਜੇਸਨ (ਐਫ.ਪੀ.ਓ) ਪੰਜਾਬ ਸਰਕਾਰ ਦੇ ਪੋਰਟਲ ’ਤੇ ਜਾ ਕੇ ਖੇਤੀ ਮਸ਼ੀਨਰੀ ਜਿਵੇਂ ਕਿ ਝੋਨੇ ਦੀ ਮਸ਼ੀਨੀ ਲਵਾਈ ਲਈ ਪੈਡੀ ਟ੍ਰਾਂਸਪਲਾਂਟਰ, ਸਿੱਧੀ ਬਿਜ਼ਾਈ ਦੀ ਡਰਿੱਲ, ਸੁਪਰ ਐਸ.ਐਮ.ਐਸ, ਹੈਪੀ ਸੀਡਰ, ਬੇਲਰ, ਰੇਕ, ਰੀਪਰ-ਬਾਈਂਡਰ, ਸੁਪਰ ਸੀਡਰ, ਪੈਡੀ ਸਟਰਾਅ ਚੋਪ/ ਮਲਚਰ, ਹਾਈਡਰੋਲਿਕ ਰਿਵਰੀਬਲ ਐਮ.ਬੀ.ਪਲੋਅ, ਜੀਰੋ ਡਰਿਲ ਖਾਦ ਬੀਜ਼ ਡਰਿਲ, ਸਪਰੇਅ ਪੰਪ ਆਦਿ ਵੱਖ-ਵੱਖ ਮਸ਼ੀਨਾਂ ਖਰੀਦਣ ਲਈ ਅਪਲਾਈ ਕਰ ਸਕਦੇ ਹਨ।
                     ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਸੁਸ਼ੀਲ ਕੁਮਾਰ ਨੇ ਦਸਿਆ ਕਿ ਜ਼ਮੀਨ ਵਿੱਚ ਉਪਾਜਾਊ ਤੱਤ ਵਧਾਉਣ ਲਈ ਕਿਸਾਨਾਂ ਨੂੰ ਢਾਂਚਾ 2000/- ਰੁਪਏ ਪ੍ਰਤੀ ਕਵਿੰਟਲ ਦੇ ਹਿਸਾਬ ਨਾਲ ਲਗਭਗ 7,00,000/- ਰੁਪਏ ਅਤੇ ਜਿਪਸਮ 340/- ਰੁਪਏ ਪ੍ਰਤੀ ਕਵਿੰਟਲ ਦੇ ਹਿਸਾਬ ਨਾਲ ਲਗਭਗ 7,00,000/- ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮੱਕੀ ਦਾ ਬੀਜ਼ 90/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਹੈ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …