ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਪਿੰਗਲਵਾੜਾ ਮੁੱਖ ਬ੍ਰਾਂਚ ਵਿਖੇ ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਦਾ ਸਮਾਗਮ 5 ਅਗਸਤ ਨੂੰ ਆਯੌਜਿਤ ਕੀਤਾ ਜਾਵੇਗਾ।ਸੰਸਥਾ ਦੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦਸਿਆ ਕਿ ਕੋਵਿਡ-19 ਕਾਰਨ ਵੱਡੇ ਇਕੱਠਾਂ ‘ਤੇ ਲਗਾਈਆਂ ਪਾਬੰਧੀਆਂ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਬਰਸੀ ਸਮਾਗਮ ਇਕ ਵੱਖਰੇ ਅੰਦਾਜ਼ ਵਿੱਚ ਮਨਾਇਆ ਜਾ ਰਿਹਾ ਹੈ।
ਉਨਾਂ ਦੱਸਿਆ ਕਿ 25 ਜੁਲਾਈ ਨੂੰ ਮੁੱਖ ਦਫਤਰ ਜੀ.ਟੀ ਰੋਡ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦਾ ਆਰੰਭ ਕੀਤਾ ਗਿਆ। 31 ਜੁਲਾਈ ਨੂੰ ਮਾਨਾਂਵਾਲਾ ਬ੍ਰਾਂਚ ਵਿਖੇ ਪਿੰਗਲਵਾੜਾ ਦੇ ਸਕੂਲੀ ਬੱਚਿਆਂ ਅਤੇ ਮਰੀਜ਼ਾਂ ਦਾ ਵਾਤਾਵਰਨ ਸਬੰਧੀ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ।
ਅੱਜ ਮਾਨਾਂਵਾਲਾ ਬ੍ਰਾਂਚ ਵਿਖੇ ਸੰਸਥਾ ਦੇ ਮਰੀਜ਼ਾਂ ਦੀ ਤੰਦਰੁਸਤੀ ਲਈ ਪਹਿਲਾਂ ਦੀ ਤਰ੍ਹਾਂ ਭਗਤ ਪੂਰਨ ਸਿੰਘ ਬਲੱੱਡ ਡੋਨੇਸ਼ਨ ਸੈਲ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਤੇ ਪੰਜਾਬ ਯੂਥ ਫੌਰਮ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ ਸ੍ਰੀ ਗੁਰੂ ਰਾਮਦਾਸ ਬਲੱਡ ਡੋਨੇਸ਼ਨ ਸੇਵਾ ਸੋਸਾਇਟੀ, ਜਸਪ੍ਰੀਤ ਸਿੰਘ ਗੋਲਡੀ ਅਠੌਲਾ, ਬਾਬਾ ਬਕਾਲਾ ਸਾਹਿਬ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ, ਕਾਲਜਾਂ, ਦਾਨੀ ਸੱਜਣਾ ਤੇ ਸੰਗਤਾਂ ਦੇ ਸਹਿਯੋਗ ਨਾਲ ਖੂਨ-ਦਾਨ ਕੈਂਪ ਲਗਾਇਆ ਜਾਵੇਗਾ।ਜਿਸ ਦਾ ਉਦਘਾਟਨ ਡਾ. ਕੰਵਰਦੀਪ ਸਿੰਘ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਕਰਨਗੇ।
4 ਅਗਸਤ ਸਵੇਰੇ ਮੁੱਖ ਦਫਤਰ ਜੀ.ਟੀ ਰੋਡ ਵਿਖੇ ਕਵੀ ਦਰਬਾਰ ਦਾ ਪ੍ਰੋਗਰਾਮ ਪੰਜਾਬੀ ਸਾਹਿਤ ਸਭਾ (ਰਜਿ.) ਜੰਡਿਆਲਾ ਅਤੇ ਗੁਰੂ ਸ਼੍ਰੋਮਣੀ ਪੰਥਕ ਕਵੀ ਸਭਾ (ਪੰਜਾਬ) ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।
ਡਾ. ਇੰਦਰਜੀਤ ਕੌਰ ਜੀ ਨੇ ਕਿਹਾ ਕਿ 5 ਅਗਸਤ ਨੂੰ ਭਗਤ ਪੂਰਨ ਸਿੰਘ ਜੀ ਦੀ ਬਰਸੀ ਵਾਲੇ ਦਿਨ ਸਵੇਰੇ 08:00 ਤੋਂ 09:00 ਵਜੇ ਮੁੱਖ ਦਫਤਰ ਪਿੰਗਲਵਾੜਾ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦਾ ਭੋਗ ਪਾਇਆ ਜਾਵੇਗਾ। ਉਪਰੰਤ ਸਵੇਰੇ ਸੰਸਥਾ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਜਾਵੇਗਾ।ਉਪਰੰਤ ਮਹਾਨ ਸਮਾਜ ਸੇਵੀ ਭਗਤ ਜੀ ਦੇ ਜੀਵਨ ਬਾਰੇ ਵੱਖ-ਵੱਖ ਪਹਿਲੂਆਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ।ਸਵ. ਸ੍ਰੀ ਸੁੰਦਰ ਲਾਲ ਬਹੁਗੁਣਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਵਿਮਲਾ ਬਹੁਗੁਣਾ ਨੂੰ ਭਗਤ ਪੂਰਨ ਸਿੰਘ ਮਾਨਵ ਸੇਵਾ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਪਿੰਗਲਵਾੜਾ ਸੰਸਥਾ ਨਾਲ ਜੁੜੇ ਅਮਰੀਕ ਸਿੰਘ ਅਤੇ ਰਾਜਬੀਰ ਸਿੰਘ ਜੋ ਕਿ ਈ-ਰਿਕਸ਼ਾ ਚਲਾ ਕੇ ਆਪਣੀ ਕਮਾਈ ਵਿਚੋਂ ਮਾਨਵਤਾ ਦੀ ਸਮਾਜ ਸੇਵਾ ਕਰ ਰਹੇ ਹਨ, ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ।
ਭਗਤ ਜੀ ਦੀ 29ਵੀਂ ਬਰਸੀ ਦੇ ਮੌਕੇ 06 ਹੇਠ ਲਿਖੀਆਂ ਕਿਤਾਬਾਂ ਦਾ ਵਿਮੋਚਨ ਅਤੇ ਲੋਕ ਅਰਪਨ ਕੀਤੀਆਂ ਜਾਣਗੀਆਂ।
1. ਸ੍ਰੀ ਗੁਰੂ ਨਾਨਕ ਦੇਵ ਜੀ ਸਰਬ-ਸਾਂਝੇ ਮਾਰਗ-ਦਰਸ਼ਕ – ਲੇਖਕ : ਆ. ਮੁਖਤਾਰ ਸਿੰਘ ਗੁਰਾਇਆ
2. ਲੱਗੀ ਅੱਗ ਪੰਜਾਬ ਦੇ ਪਾਣੀਆਂ ਨੂੰ – ਸੰਪਾਦਕ : ਡਾ. ਇੰਦਰਜੀਤ ਕੌਰ
3. ਕੁਦਰਤ ਕੋ ਨਿਗਲਨੇ ਕਾ ਗਿਆਨ – ਪ੍ਰਕਾਸ਼ਿਕਾ: ਡਾ. ਇੰਦਰਜੀਤ ਕੌਰ
4. Teaching And Learning A Two Way Process — Publisher : Dr. Inderjit Kaur
5. ਕੁਦਰਤ ਦਾ ਹਾਣੀ ਭਗਤ ਪੂਰਨ ਸਿੰਘ – ਲੇਖਕ : ਡਾ. ਸ਼ਿਆਮ ਸੁੰਦਰ ਦੀਪਤੀ
6. ਕਿਤਾਬਚਾ (ਸ੍ਰੀ ਸੁੰਦਰ ਲਾਲ ਬਹੁਗੁਣਾ ਜੀ) – ਸੰਕਲਿਤ ਕਰਤਾ : ਸ੍ਰ. ਪਰਮਿੰਦਰ ਸਿੰਘ ਭੱਟੀ
ਭਗਤ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਡਾ. ਇੰਦਰਜੀਤ ਕੌਰ ਦੀ ਅਗਵਾਈ ਹੇਠ ਤਕਰੀਬਨ 254 ਕਿਤਾਬਾਂ ਰਲੀਜ਼ ਕੀਤੀਆਂ ਜਾ ਚੁੱਕੀਆਂ ਹਨ।
ਇਸ ਮੌਕੇ ਪਿੰਗਲਵਾੜਾ ਸੋਸਾਇਟੀ ਦੇ ਆਨਰੇਰੀ ਸਕੱਤਰ ਮੁਖਤਾਰ ਸਿੰਘ, ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਮੈਂਬਰ ਪਿੰਗਲਵਾੜਾ ਸੋਸਾਇਟੀ ਰਾਜਬੀਰ ਸਿੰਘ, ਪ੍ਰਸ਼ਾਸਕ ਪਿੰਗਲਵਾੜਾ ਸੋਸਾਇਟੀ ਕਰਨਲ ਦਰਸ਼ਨ ਸਿੰਘ ਬਾਵਾ, ਪਰਮਿੰਦਰ ਸਿੰਘ ਭੱਟੀ, ਜਨਰਲ ਮੈਨੇਜਰ ਤਿਲਕ ਰਾਜ, ਹਰਪਾਲ ਸਿੰਘ ਸੰਧੂ ਅਤੇ ਕਈ ਹੋਰ ਪਤਵੰਤੇ ਸ਼ਾਮਿਲ ਸਨ।ਇਹ ਸਾਰੇ ਪ੍ਰੋਗਰਾਮ ਠ.ੜ ਛਹੳਨਨੲਲ ਰਾਹੀਂ ਸਿੱਧੇ ਵਿਖਾਏ ਜਾਣਗੇ ।