ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲੇ ਅਤੇ ਪ੍ਰਸਿੱਧ ਸਿੱਖ ਵਿਦਵਾਨ ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਨਿਭਾਈ।ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ।
ਗਿਆਨੀ ਜਗਤਾਰ ਸਿੰਘ ਨੇ ਇਸ ਸਮੇਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਸੋਮਾ ਹੈ ਅਤੇ ਕਿਸੇ ਸ਼ਖ਼ਸੀਅਤ ਦੀ ਤਸਵੀਰ ਦਾ ਇਥੇ ਸੁਸ਼ੋਭਿਤ ਹੋਣਾ ਵੱਡਾ ਸਨਮਾਨ ਹੈ।ਉਨ੍ਹਾਂ ਜਥੇਦਾਰ ਵੇਦਾਂਤੀ, ਗਿਆਨੀ ਭਿੰਡਰ ਕਲਾਂ ਵਾਲੇ, ਜਥੇਦਾਰ ਮੱਲੂਨੰਗਲ ਅਤੇ ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖੀ ਦੀ ਚੜ੍ਹਦੀ ਕਲਾ ਲਈ ਇਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਕੌਮ ਦੇ ਵਿਦਵਾਨਾਂ ਨੂੰ ਸ਼ਮਸ਼ੇਰ ਸਿੰਘ ਅਸ਼ੋਕ ਵਰਗੇ ਵਿਦਵਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ।ਗਿਆਨੀ ਜਗਤਾਰ ਸਿੰਘ ਤੇ ਬੀਬੀ ਜਗੀਰ ਕੌਰ ਨੇ ਚਾਰੇ ਸ਼ਖ਼ਸੀਅਤਾਂ ਨਾਲ ਸਬੰਧਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸਮਾਗਮ ਸਮੇਂ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ, ਗਿਆਨੀ ਜਸਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਚੂੰਘਾਂ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਬੰਡਾਲਾ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ, ਭਾਈ ਰਾਮ ਸਿੰਘ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾਂ ਸੰਗਰਾਵਾਂ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਭਰਪੂਰ ਸਿੰਘ ਭਿੰਡਰਾਂ ਕਲਾਂ, ਜਥੇਦਾਰ ਵੇਦਾਂਤੀ ਦੀ ਪਤਨੀ ਬੀਬੀ ਹਰਭਜਨ ਕੌਰ, ਬੇਟੀ ਬੀਬੀ ਅਮਨਦੀਪ ਕੌਰ, ਗੁਰਚਰਨ ਸਿੰਘ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰੋ. ਵਰਿਆਮ ਸਿੰਘ, ਗੁਰਮੀਤ ਸਿੰਘ ਆਨਰੇਰੀ ਸਕੱਤਰ, ਡਾ. ਸੁਖਬੀਰ ਸਿੰਘ ਓਐਸਡੀ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਸਮੇਤ ਭਿੰਡਰਾਂ ਕਲਾਂ ਸੰਪਰਦਾ ਦੇ ਨੁਮਾਇੰਦੇ, ਜਥੇਦਾਰ ਵੇਦਾਂਤੀ, ਮੱਲੂਨੰਗਲ ਅਤੇ ਅਸ਼ੋਕ ਦੇ ਨਗਰ ਤੋਂ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ।
Check Also
ਅਕਾਲ ਅਕੈਡਮੀ ਕਮਾਲਪੁਰ ਨੇ ਜਿਲ੍ਹਾ-ਪੱਧਰੀ ਗੱਤਕਾ ਮੁਕਾਬਲਿਆਂ `ਚ ਮਾਰੀਆਂ ਮੱਲਾਂ
ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਸੰਸਥਾ ਅਕਾਲ ਅਕੈਡਮੀ …