ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦਸਵੀਂ ਜਮਾਤ ਦੇ ਨਤੀਜਿਆਂ ‘ਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਅਗਮਜੋਤ ਸਿੰਘ ਤੇ ਲਖਵਿੰਦਰ ਸਿੰਘ ਨੇ 98.8% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਅਨਮੋਲ ਵਰਮਾ ਅਤੇ ਕਿਰਨਦੀਪ ਕੌਰ 98.4% ਅੰਕਾਂ ਨਾਲ ਦੂਜੇ ਸਥਾਨ ‘ਤੇ ਰਹੇ ਜਦਕਿ ਜਾਸਮੀਨ ਕੌਰ ਨੇ 98.2% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਦੱਸਿਆ ਕਿ ਕੁੱਲ 400 ਵਿਦਿਆਰਥੀਆਂ ਨੇ ਦੱਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿੱਚੋਂ 25 ਵਿਦਿਆਰਥੀਆਂ ਨੇ 95% ਤੇ ਇਸ ਤੋਂ ਵੱਧ ਅੰਕ ਹਾਸਲ ਕੀਤੇ ਜਦਕਿ 64 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਲੈ ਕੇ ਇਤਿਹਾਸ ਸਿਰਜਿਆ। ਪਹਿਲੇ ਦਰਜੇ ‘ਤੇ ਰਹੇ ਅਗਮਜੋਤ ਸਿੰਘ ਅਤੇ ਲਖਵਿੰਦਰ ਸਿੰਘ ਨੇ ਕਿਹਾ ਕਿ ਸਾਡੀ ਸਫਲਤਾ ਦਾ ਸਿਹਰਾ ਸਾਡੇ ਪਿ੍ਰੰਸੀਪਲ, ਮੁੱਖ ਅਧਿਆਪਕਾ, ਅਧਿਆਪਕਾਵਾਂ ਤੇ ਮਾਪਿਆਂ ਨੂੰ ਜਾਂਦਾ ਹੈ ਉਹ ਬਾਰ੍ਹਵੀਂ ਵਿੱਚ ਨਾਨ-ਮੈਡੀਕਲ ਦੀ ਪੜ੍ਹਾਈ ਕਰਕੇ ਅਤੇ ਭਵਿੱਖ ਵਿੱਚ ਮਾਹਿਰ ਕੰਪਿਊਟਰ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰਨਗੇ ।
ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਸਕੂਲ ਦੇ ਇਸ ਸ਼ਾਨਦਾਰ ਨਤੀਜੇ ਪਿੱਛੇ ਵਿਦਿਆਰਥੀਆਂ ਦੀ ਘਾਲਣਾ ਤੇ ਸਕੂਲ ਦੇ ਮੁੱਖ ਅਧਿਆਪਕਾ ਤੇ ਟੀਚਰਾਂ ਵਲੋਂ ਕਰਵਾਈ ਜਾਂਦੀ ਸਖ਼ਤ ਮਿਹਨਤ ਨਤੀਜਾ ਹੈ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ ਅਤੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ।ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਆਨਰੇਰੀ ਸਕੱਤਰ ਐਜੂ. ਕਮੇਟੀ ਡਾ: ਐਸ.ਐਸ ਛੀਨਾ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।
Check Also
ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …